India

ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ : ਭਾਜਪਾ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਹੁਣ ਜੇਲ੍ਹ ਤੋਂ ਜ਼ਮਾਨਤ ਲੈਣ ਵਾਲੇ ਵਿਅਕਤੀ’ ਬਣ ਗਏ ਹਨ, ਇਸ ਲਈ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਜ਼ਮਾਨਤ ਦੇ ਹੁਕਮ ਤੋਂ ਤੁਰੰਤ ਬਾਅਦ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇੱਥੇ ਭਾਜਪਾ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਬੁਲਾਰੇ ਗੌਰਵ ਭਾਟੀਆ ਨੇ ਕਿਹਾ,”ਜੇਲ੍ਹ ਵਾਲਾ ਮੁੱਖ ਮੰਤਰੀ ਹੁਣ ਜ਼ਮਾਨਤ ਵਾਲਾ ਹੋ ਗਿਆ ਹੈ, ਕਿਉਂਕਿ ਉਹ 10 ਲੱਖ ਰੁਪਏ ਦਾ ਮੁਚੱਲਕਾ ਭਰ ਕੇ ਬਾਹਰ ਆ ਗਏ ਹਨ। ਉਨ੍ਹਾਂ ਕਿਹਾ,”ਕੇਜਰੀਵਾਲ ਨੂੰ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।” ਦੱਸ ਦਈਏ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ। ਜਸਟਿਸ ਸੂਰੀਆਕਾਂਤ ਅਤੇ ਉੱਜਵਲ ਭੂਈਆਂ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤ ਰਾਸ਼ੀਆਂ ‘ਤੇ ਜ਼ਮਾਨਤ ਦੇ ਦਿੱਤੀ। ਸੁਣਵਾਈ ਦੌਰਾਨ ਅਦਾਲਤ ਵੱਲੋਂ ਕੀਤੀਆਂ ਗਈਆਂ ਕੁਝ ਟਿੱਪਣੀਆਂ ਦਾ ਹਵਾਲਾ ਦਿੰਦਿਆਂ ਭਾਟੀਆ ਨੇ ਕਿਹਾ ਕਿ ਮੁੱਖ ਮੰਤਰੀ ਸੰਵਿਧਾਨਕ ਅਹੁਦੇ ‘ਤੇ ਬੈਠੇ ਹਨ ਅਤੇ ਉਹ 10 ਲੱਖ ਰੁਪਏ ਦਾ ਬਾਂਡ ਭਰ ਕੇ ਬਾਹਰ ਆ ਰਹੇ ਹਨ।

Related posts

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin

ਕਾਰਤਿਕ ਆਰੀਅਨ ਨੂੰ ਵੀ ਸੁਸ਼ਾਂਤ ਸਿੰਘ ਰਾਜਪੂਤ ਵਾਂਗ ਨਿਸ਼ਾਨਾ ਬਣਾਇਆ ਜਾ ਰਿਹੈ ?

admin

ਤੇਜ਼ ਗੱਡੀ ਕਾਰਣ ਹਾਦਸੇ ਦੇ ਨੁਕਸਾਨ ਲਈ ਮੁਆਵਜ਼ੇ ਦੇ ਹੱਕਦਾਰ ਨਹੀਂ : ਸੁਪਰੀਮ ਕੋਰਟ

admin