India

ਸੀਬੀਆਈ ਵੱਲੋਂ ਆਰਜੀ ਕਰ ਹਸਪਤਾਲ ਦਾ ਸਾਬਕਾ ਪ੍ਰਿੰਸੀਪਲ ਅਤੇ ਤਾਲਾ ਥਾਣੇ ਦਾ ਮੁਖੀ ਅਦਾਲਤ ’ਚ ਪੇਸ਼

ਕੋਲਕਾਤਾ – ਸੀਬੀਆਈ ਵੱਲੋਂ ਕੋਲਕਾਤਾ ਸਥਿਤ ਆਰਜੀ ਕਰ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਕਥਿਤ ਜਬਰ-ਜਨਾਹ ਅਤੇ ਉਸ ਦੀ ਹੱਤਿਆ ਦੇ ਮਾਮਲੇ ਵਿੱਚ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਤਾਲਾ ਥਾਣੇ ਦੇ ਮੁਖੀ ਅਭਿਜੀਤ ਮੰਡਲ ਨੂੰ ਅੱਜ ਇੱਥੇ ਇਕ ਅਦਾਲਤ ’ਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਇਸ ਮਾਮਲੇ ਵਿੱਚ ਸ਼ਨਿਚਰਵਾਰ ਨੂੰ ਸੰਦੀਪ ਘੋਸ਼ ਖ਼ਿਲਾਫ਼ ਸਬੂਤਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਸੀ। ਘੋਸ਼ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਇਸ ਸਮੇਂ ਨਿਆਂਇਕ ਹਿਰਾਸਤ ’ਚ ਹੈ। ਸੀਬੀਆਈ ਨੇ ਮੰਡਲ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਇਕ ਅਧਿਕਾਰੀ ਨੇ ਦੱਸਿਆ ਕਿ ਮੰਡਲ ਨੂੰ ਸਬੂਤਾਂ ਨਾਲ ਛੇੜਛਾੜ ਕਰਨ ਅਤੇ ਐੱਫਆਈਆਰ ਦਰਜ ਕਰਨ ’ਚ ਦੇਰ ਕਰਨ ਸਣੇ ਹੋਰ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ, ‘‘ਅਸੀਂ ਸਿਆਲਦਾਹ ਅਦਾਲਤ ਵਿੱਚ ਉਨ੍ਹਾਂ ਦੀ ਹਿਰਾਸਤ ਦੀ ਅਪੀਲ ਕਰਾਂਗੇ।’ ਅਧਿਕਾਰੀਆਂ ਨੇ ਦੱਸਿਆ ਕਿ ਸਿਆਲਦਾਹ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin