Punjab

ਖ਼ਾਲਸਾ ਕਾਲਜ ਵੂਮੈਨ ਵਿਖੇ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਗਿਆ

ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਪ੍ਰੋਗਰਾਮ ਉਪਰੰਤ ਸਟਾਫ਼ ਅਤੇ ਵਿਦਿਆਰਥਣਾਂ ਦਰਮਿਆਨ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸ਼ਣ ਅਤੇ ਆਹਾਰ ਵਿਗਿਆਨ ਵਿਭਾਗ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਉਲੀਕੇ ਗਏ ਇਸ ਪ੍ਰੋਗਰਾਮ ’ਚ ਵਿਭਾਗ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ, ਪੋਸ਼ਣ ਕੁਇਜ਼, ਡਿਬੇਟ ਆਦਿ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲਿਆ।

ਇਸ ਸਬੰਧੀ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸਿਹਤਮੰਦ ਨਾਰੀਅਲ ਦੇ ਪਕਵਾਨ ਤਿਆਰ ਕਰਕੇ ਨਾਰੀਅਲ ਦਿਵਸ ਵੀ ਮਨਾਇਆ। ਜਿਸ ’ਚ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ ਅਤੇ ਆਪਣੇ ਹੁਨਰ ਦਾ ਸ਼ਾਨਦਾਰ ਮੁਜ਼ਾਹਰਾ ਕਰਕੇ ਇਨਾਮ ਹਾਸਲ ਕੀਤੇ। ਉਨ੍ਹਾਂ ਕਿਹਾ ਕਿ ਇਸ ਮੌਕੇ ਵਿਗਿਆਨ ਦੀ ਮੁਖੀ ਸ੍ਰੀਮਤੀ ਮਨਬੀਰ ਕੌਰ, ਐਫ. ਡੀ. ਵਿਭਾਗ ਦੀ ਮੁਖੀ ਸ੍ਰੀਮਤੀ ਸ਼ਰੀਨਾ ਮਹਾਜਨ, ਫਾਈਨ ਆਰਟਸ ਦੀ ਮੁਖੀ ਸ੍ਰੀਮਤੀ ਕਮਲਪ੍ਰੀਤ ਕੌਰ ਅਤੇ ਪੋਸ਼ਣ ਅਤੇ ਖੁਰਾਕ ਵਿਗਿਆਨ ਕੋਮਲ ਸ਼ਰਮਾ ਵੱਲੋਂ ਨਿਰਣਾਇਕ ਪੇਸ਼ ਕੀਤਾ ਗਿਆ। ਜਦਕਿ ਕਮਲਦੀਪ ਕੌਰ, ਮਿੰਨੀ ਸ਼ਰਮਾ, ਪੂਜਾ ਸ਼ਰਮਾ ਅਤੇ ਕੋਮਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਫੰਕਸ਼ਨਲ ਫੂਡਜ਼ ਬਾਰੇ ਭਾਸ਼ਣ ਦਿੱਤਾ। ਪ੍ਰਿੰ: ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਭੋਜਨ ਖਾਣ ਅਤੇ ਚੰਗੀ ਸਿਹਤ ਦੀ ਪ੍ਰਾਪਤੀ ਲਈ ਉਤਸ਼ਾਹਿਤ ਵੀ ਕੀਤਾ।

ਇਸ ਮੌਕੇ ਵਿਦਿਆਰਥੀ ਆਊਟਰੀਚ ਪ੍ਰੋਗਰਾਮ ਦੇ ਤੌਰ ’ਤੇ ‘ਡਾਈਟ ਕਾਊਸਲਿੰਗ ਮੁਹਿੰਮ’ ਦਾ ਵੀ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਵੀ ਭੇਂਟ ਕੀਤੇ। ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।

Related posts

ਕੇਜਰੀਵਾਲ ਦੀ ਗਿ੍ਰਫ਼ਤਾਰੀ ਖ਼ਿਲਾਫ਼ ‘ਆਪ’ ਵੱਲੋਂ ਜਲੰਧਰ ’ਚ ਵੱਡਾ ਪ੍ਰਦਰਸ਼ਨ

Bunty

ਮਨੁੱਖ ਆਪਣੇ ਅੰਦਰੋਂ ਨਿੱਜੀ ਕੱਟੜਤਾ ਨੂੰ ਛੱਡ ਕੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਵਿਕਾਸ ਦੀ ਗੱਲ ਕਰੇ: ਪਰਮਿੰਦਰ ਸੋਢੀ

admin

ਗੈਂਗਸਟਰ ਦੀ ਇੱਕ ਇੰਟਰਵਿਊ ਰਾਜਸਥਾਨ ਦੀ ਜੇਲ੍ਹ ’ਚ ਕੀਤੀ ਗਈ ਸੀ: ਐਸ.ਆਈ.ਟੀ.

Bunty