International

ਸੰਯੁਕਤ ਰਾਸ਼ਟਰ ਮਹਾਸਭਾ ਦੌਰਾਨ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕਰਨਗੇ ਬਾਈਡੇਨ

ਵਾਸ਼ਿੰਗਟਨ – ਵ੍ਹਾਈਟ ਹਾਊਸ ਦੇ ਬੁਲਾਰੇ ਕੈਰੀਨ ਜੀਨ-ਪੀਅਰੇ ਨੇ ਬੁੱਧਵਾਰ ਨੂੰ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ 23-25 ​​ਸਤੰਬਰ ਤੱਕ ਸੰਯੁਕਤ ਰਾਸ਼ਟਰ ਮਹਾਸਭਾ ਦੌਰਾਨ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕਰਨਗੇ ਅਤੇ ਕੌਮਾਂਤਰੀ ਚੁਣੌਤੀਆਂ ‘ਤੇ ਚਰਚਾ ਕਰਨਗੇ। ਇਸ ਦੌਰਾਨ ਬੁਲਾਰੇ ਨੇ ਕਿਹਾ , “23 ਤੋਂ 25 ਸਤੰਬਰ ਤੱਕ, ਰਾਸ਼ਟਰਪਤੀ (ਜੋਅ ਬਾਈਡੇਨ) ਸੰਯੁਕਤ ਰਾਸ਼ਟਰ ਮਹਾਸਭਾ ਦੇ 79ਵੇਂ ਸੈਸ਼ਨ ’ਚ ਸ਼ਾਮਲ ਹੋਣ ਲਈ ਨਿਊਯਾਰਕ ਸਿਟੀ ਦੀ ਯਾਤਰਾ ਕਰਨਗੇ। ਮੰਗਲਵਾਰ ਨੂੰ ਜਨਰਲ ਅਸੈਂਬਲੀ ਨੂੰ ਸੰਬੋਧਨ ਕਰਨ ਤੋਂ ਇਲਾਵਾ, ਰਾਸ਼ਟਰਪਤੀ ਕੌਮਾਂਤਰੀ ਸ਼ਾਂਤੀ ਲਈ ਖਤਰੇ ਨੂੰ ਵੀ ਸੰਬੋਧਨ ਕਰਨਗੇ ਅਤੇ ਸੁਰੱਖਿਆ, ਗਲੋਬਲ ਖੁਸ਼ਹਾਲੀ, ਮਨੁੱਖੀ ਅਧਿਕਾਰਾਂ ਨੂੰ ਅੱਗੇ ਵਧਾਉਣ ਅਤੇ ਸੁਰੱਖਿਆ ’ਚ ਸਹਿਯੋਗ ‘ਤੇ ਚਰਚਾ ਕਰਨ ਲਈ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕਰਨਗੇ।” ਸੰਯੁਕਤ ਰਾਸ਼ਟਰ ਮਹਾਸਭਾ ਦਾ 79ਵਾਂ ਸੈਸ਼ਨ 10 ਸਤੰਬਰ ਨੂੰ ਸ਼ੁਰੂ ਹੋਇਆ ਸੀ ਅਤੇ ਸਾਲਾਨਾ ਬਹਿਸ 24-28 ਸਤੰਬਰ ਅਤੇ 30 ਸਤੰਬਰ ਨੂੰ ਹੋਵੇਗੀ।

Related posts

20,000 ਅਫਗਾਨ ਸ਼ਰਨਾਰਥੀਆਂ ਦਾ ਕੈਨੇਡਾ ‘ਚ ਹੋਵੇਗਾ ਮੁੜ-ਵਸੇਬਾ

Bunty

ਅਮਰੀਕਾ ‘ਚ ₹4.5 ਲੱਖ ‘ਚ ਕਰੋ ਮਾਸਟਰਸ ਡਿਗਰੀ ! ਭਾਰਤੀ ਵਿਦਿਆਰਥੀਆਂ ਲਈ ਇਹ ਹਨ US ਦੀਆਂ 10 ਸਭ ਤੋਂ ਸਸਤੀਆਂ ਯੂਨੀਵਰਸਿਟੀਆਂ…

Bunty

ਸਤਨਾਮ ਸਿੰਘ ਦੇ ਕਥਿਤ ਦੋਸ਼ੀ ਅਨਤੋਨੇਲੋ ਲੋਵਾਤੋ ਵਿਰੁੱਧ ਪੁਲਿਸ ਵੱਲੋਂ ਕੇਸ ਦਰਜ

Bunty