India

ਰਾਹੁਲ ਗਾਂਧੀ ਖ਼ਿਲਾਫ਼ ਟਿੱਪਣੀ ਕਰਨ ’ਤੇ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਐੱਫ਼.ਆਈ.ਆਰ. ਦਰਜ

ਬੰਗਲੁਰੂ – ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਸਥਿਤੀ ਬਾਰੇ ਅਮਰੀਕਾ ਵਿਚ ਦਿੱਤੇ ਬਿਆਨ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਨ੍ਹਾਂ ਵਿਰੁੱਧ ਕੀਤੀ ਗਈ ਟਿੱਪਣੀ ਨੂੰ ਲੈ ਕੇ ਐੱਫ਼ਆਈਆਰ ਦਰਜ ਕੀਤੀ ਗਈ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੱਕ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਐਫ਼ਆਈਆਰ ਧਾਰਾ 353 (2), 192 ਅਤੇ 196 ਤਹਿਤ ਦਰਜ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਂਗਰਸ ਪਾਰਟੀ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਸਮੇਤ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਦੇ ਚਾਰ ਆਗੂਆਂ ਵਿਰੁੱਧ ਪੁਲੀਸ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਐਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ। ਇਸ ਸਬੰਧੀ ਪਾਰਟੀ ਦੇ ਖਜ਼ਾਨਚੀ ਅਜੇ ਮਾਕਨ ਵੱਲੋਂ ਤੁਗਲਕ ਰੋਡ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ।

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin