International

ਭਾਰਤੀਆਂ ਨੇ ਦੁਨੀਆ ਦੇ ਸਭ ਤੋਂ ਖੂਬਸੂਰਤ ਦੇਸ਼ ਗ੍ਰੀਸ ਦਾ ਰੁਖ਼ ਕੀਤਾ

ਏਥਨਜ਼- ਦੁਨੀਆ ਦੇ ਹਰ ਕੋਨੇ ‘ਚ ਭਾਰਤੀ ਵਸੇ ਹੋਏ ਹਨ ਪਰ ਪਿਛਲੇ ਦੋ ਮਹੀਨਿਆਂ ‘ਚ ਭਾਰਤੀਆਂ ਨੇ ਦੁਨੀਆ ਦੇ ਸਭ ਤੋਂ ਖੂਬਸੂਰਤ ਦੇਸ਼ਾਂ ‘ਚੋਂ ਇਕ ਗ੍ਰੀਸ ਦਾ ਰੁਖ਼ ਕੀਤਾ ਹੈ। ਇੱਕ ਰਿਪੋਰਟ ਅਨੁਸਾਰ ਗ੍ਰੀਸ ਵਿੱਚ ਭਾਰਤੀਆਂ ਦੁਆਰਾ ਸੰਪਤੀ ਦੀ ਖਰੀਦਦਾਰੀ ਜੁਲਾਈ ਅਤੇ ਅਗਸਤ ਦੇ ਪਿਛਲੇ ਦੋ ਮਹੀਨਿਆਂ ਵਿੱਚ 37% ਤੱਕ ਵਧੀ ਹੈ। ਦਰਅਸਲ ਗ੍ਰੀਸ ਨੇ ਦੇਸ਼ ਵਿੱਚ ਰੀਅਲ ਅਸਟੇਟ ਮਾਰਕੀਟ ਨੂੰ ਵਧਾਉਣ ਲਈ ‘ਗੋਲਡਨ ਵੀਜ਼ਾ ਪ੍ਰੋਗਰਾਮ’ ਸ਼ੁਰੂ ਕੀਤਾ ਸੀ। ਇਸ ਪ੍ਰੋਗਰਾਮ ਦੇ ਤਹਿਤ ਗ੍ਰੀਕ ਸਰਕਾਰ ਕਿਸੇ ਵੀ ਦੇਸ਼ ਦੇ ਕਿਸੇ ਵੀ ਵਿਅਕਤੀ ਨੂੰ ਰਿਹਾਇਸ਼ੀ ਪਰਮਿਟ ਪ੍ਰਦਾਨ ਕਰਦੀ ਹੈ ਜੋ ਲਗਭਗ 2 ਕਰੋੜ ਰੁਪਏ ਦੀ ਜ਼ਮੀਨ ਖਰੀਦਦਾ ਹੈ।ਦੱਸਿਆ ਜਾ ਰਿਹਾ ਹੈ ਕਿ ਗ੍ਰੀਕ ਸਰਕਾਰ ਦੀ ਇਸ ਯੋਜਨਾ ਦਾ ਲਾਭ ਭਾਰਤੀ ਲੈ ਰਹੇ ਹਨ। ਇਹੀ ਕਾਰਨ ਹੈ ਕਿ ਦੇਸ਼ ਦੇ ਪੌਸ਼ ਖੇਤਰਾਂ ਜਿਵੇਂ ਥੇਸਾਲੋਨੀਕੀ, ਸੈਂਟੋਰਿਨ, ਐਥਨਜ਼ ਅਤੇ ਮਾਈਕੋਨੋਸ ਆਦਿ ਵਿੱਚ ਜਾਇਦਾਦ ਦੀਆਂ ਦਰਾਂ ਕਈ ਗੁਣਾ ਵਧ ਗਈਆਂ ਹਨ। ਮੀਡੀਆ ਰਿਪੋਰਟਾਂ ਅਨੁਸਾਰ ਸਰਕਾਰ ਨੇ ਇਨ੍ਹਾ ਖੇਤਰਾਂ ਵਿਚ ਨਿਵੇਸ਼ ਸੀਮਾ ਨੂੰ ਵਧਾ ਦਿੱਤਾ ਹੈ।ਇਨ੍ਹਾਂ ਖੇਤਰਾਂ ਵਿੱਚ ਜੋ ਜ਼ਮੀਨ ਪਹਿਲਾਂ ਲਗਭਗ 2 ਕਰੋੜ ਰੁਪਏ ਵਿੱਚ ਖਰੀਦੀ ਜਾ ਸਕਦੀ ਸੀ, ਉਹ ਹੁਣ ਲਗਭਗ 7 ਕਰੋੜ ਰੁਪਏ ਵਿੱਚ ਉਪਲਬਧ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗ੍ਰੀਸ ‘ਚ ਜ਼ਮੀਨ ਖਰੀਦਣ ਤੋਂ ਬਾਅਦ ਲੋਕਾਂ ਨੂੰ ਬਿਹਤਰ ਸਿਹਤ ਦੇਖਭਾਲ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

admin

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

admin

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

admin