India

ਅਮਰੀਕਾ ਚ ਸਿੱਖਾਂ ਤੇ ਟਿੱਪਣੀ ਕਰਨ ਵਾਲੇ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ

ਰਾਏਪੁਰ : ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਅਮਰੀਕਾ ਦੌਰੇ ਦੌਰਾਨ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਕਥਿਤ ਰੂਪ ਨਾਲ ਠੇਸ ਪਹੁੰਚਾਉਣ ਦੇ ਦੋਸ਼ ਹੇਠ ਛੱਤੀਸਗੜ੍ਹ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਖ਼ਿਲਾਫ਼ ਦੁਰਗ ਜ਼ਿਲ੍ਹੇ ਦੇ ਕੋਤਵਾਲੀ ਪੁਲਸ ਸਟੇਸ਼ਨ ‘ਚ ਸ਼ੁੱਕਰਵਾਰ ਨੂੰ ਮਾਮਲਾ ਦਰਜ ਕੀਤਾ ਗਿਆ।ਵੀਰਵਾਰ ਸ਼ਾਮ ਨੂੰ ਬਿਲਾਸਪੁਰ ਦੇ ਸਿਵਲ ਲਾਈਨ ਥਾਣੇ ਅਤੇ ਰਾਏਪੁਰ ਦੇ ਸਿਵਲ ਲਾਈਨ ਥਾਣੇ ਵਿੱਚ ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਦੋਵੇਂ ਕੇਸ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਦਰਜ ਕੀਤੇ ਗਏ ਹਨ। ਪਾਰਟੀ ਆਗੂਆਂ ਵੱਲੋਂ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਥਾਣਿਆਂ ਵਿੱਚ ਵੀ ਅਜਿਹੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗਾਂਧੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 299 ਅਤੇ 302 (ਜਾਣ ਬੁੱਝ ਕੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ) ਤਹਿਤ ਕੇਸ ਦਰਜ ਕੀਤਾ ਗਿਆ ਹੈ।

Related posts

ਰਾਜ ਸਭਾ ਚੋਣਾਂ: ਅੱਜ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਰੀਕ ਵੋਟਿੰਗ 18 ਜੂਨ ਨੂੰ

admin

ਕੀ ਟੀਐਮਸੀ ਕਾਂਗਰਸ ਪਾਰਟੀ ਵਿੱਚ ਰਲੇਵਾਂ ਕਰ ਸਕਦੀ ਹੈ ?

admin

ਅਮਰਨਾਥ ਯਾਤਰਾ ‘ਤੇ ਡਰੋਨ ਅਤੇ ਬੰਬ ਹਮਲੇ ਦਾ ਖ਼ਤਰਾ ਮੰਡਰਾ ਰਿਹਾ

admin