India

ਕੋਵਿਡ ’ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣਗੇ 1-1 ਕਰੋੜ ਰੁਪਏ: ਆਤਿਸ਼ੀ

ਨਵੀਂ ਦਿੱਲੀ – ਦਿੱਲੀ ਸਰਕਾਰ ਕੋਰੋਨਾ ਮਹਾਮਾਰੀ ਦੌਰਾਨ ਜਾਨ ਗਵਾਉਣ ਵਾਲੇ 5 ਲੋਕਾਂ ਨੂੰ 1-1 ਕਰੋੜ ਰੁਪਏ ਦੇਣ ਜਾ ਰਹੀ ਹੈ। ਮੁੱਖ ਮੰਤਰੀ ਆਤਿਸ਼ੀ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਕੋਰੋਨਾ ਮਹਾਮਾਰੀ ਦੌਰਾਨ ਜਾਨ ਗਵਾਉਣ ਵਾਲੇ 92 ਲੋਕਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦਾ ਮਾਣ ਭੱਤਾ ਦਿੱਤਾ ਸੀ।ਇਸ ਮੌਕੇ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਮਨੁੱਖਤਾ ਅਤੇ ਸਮਾਜ ਦੀ ਰੱਖਿਆ ਲਈ ਕੰਮ ਕੀਤਾ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕਰਦੀ ਹੈ।ਬੇਸ਼ੱਕ ਇਹ ਰਾਸ਼ੀ ਮਿ੍ਰਤਕਾਂ ਦੇ ਪਰਿਵਾਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦੀ ਪਰ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਜਨਕ ਜੀਵਨ ਜਿਊਣ ਦਾ ਜ਼ਰੀਆ ਜ਼ਰੂਰ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਸਮੁੱਚੀ ਮਨੁੱਖਤਾ ਲਈ ਭਿਆਨਕ ਸੰਕਟ ਹੈ।
ਇਸ ਸੰਕਟ ਨੇ ਹਰ ਕਿਸੇ ਦੇ ਮਨ ਵਿਚ ਡਰ ਪੈਦਾ ਕਰ ਦਿੱਤਾ ਸੀ ਪਰ ਸਾਡੇ ਬਹੁਤ ਸਾਰੇ ਲੋਕਾਂ ਨੇ ਦਿੱਲੀ ਨੂੰ ਇਸ ਸੰਕਟ ਤੋਂ ਬਚਾਉਣ ਲਈ ਆਪਣੀ ਜਾਨ ਜੋਖਮ ਵਿੱਚ ਪਾ ਦਿੱਤੀ।

Related posts

ਮਹਿਲਾ ਡਾਕਟਰ ਨਾਲ ਰੇਪ ਮਾਮਲੇ ’ਤੇ ਮਮਤਾ ਦਾ ਵੱਡਾ ਬਿਆਨ

Bunty

ਚੜੂਨੀ ਦੀ ਚਿਤਾਵਨੀ, ਅੰਦੋਲਨਕਾਰੀਆਂ ਨੂੰ ਸੜਕਾਂ ਤੋਂ ਹਟਾਇਆ ਤਾਂ PM Modi ਦੇ ਦਰਵਾਜ਼ੇ ‘ਤੇ ਮਨਾਵਾਂਗੇ ਦੀਵਾਲੀ

Bunty

ਯੂ.ਪੀ. ਵਿੱਚ ਅੱਠ ਨੌਜਵਾਨਾਂ ਨੇ ਨਾਬਾਲਗ ਲੜਕੀ ਨੂੰ ਜ਼ਿੰਦਾ ਸਾੜਿਆ

Bunty