Punjab

ਪੋਸ਼ਣ ਮਾਹ ਦਾ ਸਮਾਪਤੀ ਸਮਾਰੋਹ ਮਨਾਇਆ !

ਬਰਨਾਲਾ – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸ੍ਰੀਮਤੀ ਅਨੂਰਤਨ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ ਮਾਨਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀਮਤੀ ਨਿਰਮਲਾ ਦੇਵੀ ਬਾਲ ਵਿਕਾਸ ਪ੍ਰੋਜੈਕਟ ਅਫਸਰ ਮਾਨਸਾ ਜੀ ਦੀ ਰਹਿਨੁਮਾਈ ਹੇਠ ਪਿੰਡ ਬਰਨਾਲਾ ਜਿਲ੍ਹਾ ਮਾਨਸਾ ਵਿਖੇ ਪੋਸ਼ਣ ਮਾਹ ਦਾ ਸਮਾਪਤੀ ਸਮਾਰੋਹ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਪੌਸ਼ਟਿਕ ਅਤੇ ਘੱਟ ਕੀਮਤ ਵਾਲੇ ਖਾਧ ਪਦਾਰਥਾਂ ਦੀ ਪ੍ਰਦਰਸ਼ਨੀ ਲਗਾ ਕੇ ਜਾਣਕਾਰੀ ਦਿੱਤੀ ਗਈ। ਪ੍ਰਦਰਸ਼ਨੀ ਦੌਰਾਨ ਸ੍ਰੀਮਤੀ ਨਿਧੀ ਸਰਕਲ ਸੁਪਰਵਾਈਜ਼ਰ ਨੰਗਲ ਕਲਾਂ ਨੇ ਲਾਭਪਾਤਰੀਆਂ ਨੂੰ ਉਪਰੋਕਤ ਵਿਸ਼ੇ ਬਾਰੇ ਭਰਪੂਰ ਚਾਨਣਾ ਪਾਇਆ। ਇਸ ਤੋਂ ਇਲਾਵਾ ਸ੍ਰੀਮਤੀ ਅਮਰਜੀਤ ਕੌਰ ਸੁਪਰਵਾਈਜ਼ਰ ਅਤੇ ਸ੍ਰੀਮਤੀ ਸੀਮਾ ਸੁਪਰਵਾਈਜ਼ਰ ਨੇ ਆਂਗਣਵਾੜੀ ਸੈਂਟਰਾਂ ਵਿੱਚ 0 ਤੋਂ 6 ਸਾਲ ਦੇ ਬੱਚਿਆਂ ਦੀ ਸਿਹਤ ਸੰਭਾਲ, ਦੁੱਧ ਪਿਲਾਊ ਮਾਵਾਂ, ਗਰਭਵਤੀ ਔਰਤਾਂ ਅਤੇ ਹੋਰ ਵੱਖ-ਵੱਖ ਲਾਭਪਾਤਰੀਆਂ ਨੂੰ ਪੌਸ਼ਟਿਕ ਭੋਜਨ ਅਤੇ ਘੱਟ ਕੀਮਤ ਵਾਲੇ ਭੋਜਨ ਬਾਰੇ ਵਿਚਾਰ ਪੇਸ਼ ਕੀਤੇ। ਇਨ੍ਹਾਂ ਤੋਂ ਇਲਾਵਾ ਇਸ ਮੌਕੇ ਸ੍ਰੀ ਮਤੀ ਪਰਵਿੰਦਰ ਕੌਰ ਸੁਪਰਵਾਈਜ਼ਰ ਅਤੇ ਸ੍ਰੀ ਮਤੀ ਸੋਮਾ ਬਾਈ ਸੁਪਰਵਾਈਜ਼ਰ, ਰਵਨੀਤ ਕੌਰ ਕੋ-ਆਰਡੀਨੇਟਰ ਨੇ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਰਕਲ ਨੰਗਲ ਕਲਾਂ ਦੀਆਂ ਸਮੂਹ ਆਂਗਣਵਾੜੀ ਵਰਕਰਜ਼, ਹੈਲਪਰਜ਼,ਪਿੰਡ ਦੀਆਂ ਔਰਤਾਂ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।

Related posts

ਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦਾ ਐਲਾਨ ਕਿਹਾ, ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟੀ ਗਈ

Bunty

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

Bunty

ਪੱਤਰਕਾਰੀ ਵਿਭਾਗ ਵੱਲੋਂ ਮੀਡੀਆ ਮੇਲਾ-2025 ਕਰਵਾਇਆ ਗਿਆ !

admin