Punjab

20 ਦਿਨਾਂ ਦੀ ਪੈਰੋਲ ’ਤੇ ਜੇਲ੍ਹ ’ਚੋਂ ਬਾਹਰ ਆਇਆ ਰਾਮ ਰਹੀਮ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ 20 ਦਿਨਾਂ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਜਿਸ ਤੋਂ ਬਾਅਦ ਬੁੱਧਵਾਰ ਸਵੇਰੇ ਉਹ ਜੇਲ੍ਹ ਤੋਂ ਬਾਹਰ ਆਇਆ ਤੇ ਕਾਫ਼ਿਲੇ ਨਾਲ ਬਾਗਪਤ ਸਥਿਤ ਆਸ਼ਰਮ ਲਈ ਰਵਾਨਾ ਹੋ ਗਿਆ। ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਮੰਗਲਵਾਰ ਨੂੰ ਸਰਕਾਰ ਨੇ ਇਸ ਸਬੰਧ ’ਚ ਸਹਿਮਤੀ ਦੇ ਕੇ ਰੋਹਤਕ ਦੇ ਮੰਡਲ ਕਮਿਸ਼ਨਰ ਨੂੰ ਸੂਚਿਤ ਕਰ ਦਿੱਤਾ ਸੀ। ਮੰਡਲ ਕਮਿਸ਼ਨਰ ਦੀ ਅਧਿਕਾਰਤ ਮਨਜ਼ੂਰੀ ਤੋਂ ਬਾਅਦ ਬੁੱਧਵਾਰ ਨੂੰ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ’ਚੋਂ ਬਾਹਰ ਆ ਗਿਆ।ਜ਼ਿਕਰਯੋਗ ਹੈ ਕਿ ਕਾਂਗਰਸ ਨੇ ਡੇਰਾ ਮੁਖੀ ਨੂੰ ਪੈਰੋਲ ਦੇਣ ਦਾ ਵਿਰੋਧ ਕਰਦੇ ਹੋਏ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਹਰਿਆਣਾ ਕਾਂਗਰਸ ਦੇ ਲੀਗਲ ਸੈੱਲ ਦੇ ਪ੍ਰਧਾਨ ਕੇਸੀ ਭਾਟੀਆ ਨੇ ਸ਼ਿਕਾਇਤ ’ਚ ਕਿਹਾ ਕਿ ਰਾਮ ਰਹੀਮ ਦੇ ਜੇਲ੍ਹ ’ਚੋਂ ਬਾਹਰ ਆਉਣ ’ਤੇ ਚੋਣ ਨਤੀਜੇ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਉਸ ਨੂੰ ਪੈਰੋਲ ਨਾ ਦਿੱਤੀ ਜਾਵੇ। ਉਥੇ ਹੀ
ਚੋਣ ਕਮਿਸ਼ਨ ਦੇ ਨੋਡਲ ਅਧਿਕਾਰੀ ਮਨੀਸ਼ ਕੁਮਾਰ ਨੇ ਕਿਹਾ ਕਿ ਡੇਰਾ ਮੁਖੀ ਨੂੰ ਕਾਨੂੰਨਨ ਪੈਰੋਲ ਦਾ ਅਧਿਕਾਰ ਹੈ। ਉਸ ਨੂੰ ਬਸ਼ਰਤੇ ਪੈਰੋਲ ਦੀ ਮਨਜ਼ੂਰੀ ਦਿੱਤੀ ਗਈ ਹੈ। ਪੈਰੋਲ ਦੌਰਾਨ ਡੇਰਾ ਮੁਖੀ ਨੂੰ ਹਰਿਆਣਾ ’ਚ ਕਿਤੇ ਵੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਦੱਸ ਦੇਈਏ ਕਿ ਰਾਮ ਰਹੀਮ ਨੇ ਆਮ ਪ੍ਰਕਿਰਿਆ ਤਹਿਤ ਸੁਨਾਰੀਆ ਜੇਲ੍ਹ ਪ੍ਰਸ਼ਾਸਨ ਨੂੰ ਪੈਰੋਲ ਲਈ ਅਰਜ਼ੀ ਦਿੱਤੀ ਸੀ। ਸੋਮਵਾਰ ਦੀ ਰਾਤ ਕਮਿਸ਼ਨ ਨੇ ਬਸ਼ਰਤੇ ਪੈਰੋਲ ਦੀ ਸਹਿਮਤੀ ਦਿੰਦੇ ਹੋਏ ਕਿਹਾ ਸੀ ਕਿ ਇਹ ਫੈ?ਸਲਾ ਲੈਣਾ ਸਰਕਾਰ ਦੇ ਅਧਿਕਾਰ ਖੇਤਰ ’ਚ ਆਉਂਦਾ ਹੈ। ਕਮਿਸ਼ਨ ਨੇ ਸ਼ਰਤ ਰੱਖੀ ਸੀ ਕਿ ਪੈਰੋਲ ਦੀ ਮਿਆਦ ਦੌਰਾਨ ਉਹ ਕਿਸੇ ਤਰ੍ਹਾਂ ਦੇ ਸਿਆਸੀ ਪ੍ਰੋਗਰਾਮ ’ਚ ਹਿੱਸਾ ਨਹੀਂ ਲਵੇਗਾ। ਡੇਰਾਮੁਖੀ ’ਤੇ ਹਰਿਆਣਾ ’ਚ ਨਹੀਂ ਜਾਵੇਗਾ ਤੇ ਇੰਟਰਨੈੱਟ ਮੀਡੀਆ ’ਤੇ ਕੋਈ ਵੀ ਸਿਆਸੀ ਬਿਆਨ ਨਹੀਂ ਦੇਵੇਗਾ। ਮੰਗਲਵਾਰ ਦੀ ਸ਼ਾਮ ਕਾਰਜਕਾਰੀ ਮੁੱਖ ਮੰਤਰੀ ਨੇ ਰਾਮ ਰਹੀਮ ਨੂੰ 20 ਦਿਨਾਂ ਦੀ ਪੈਰੋਲ ਦੀ ਮਨਜ਼ੂਰੀ ਦੇ ਦਿੱਤੀ ਸੀ।

Related posts

ਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇ

admin

ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵੱਲੋਂ ਸਰਕਾਰਾਂ ਨੂੰ 2 ਮਾਰਚ ਤੱਕ ਦਾ ਸਮਾਂ ਦਿੱਤਾ

admin

ਵਿਦਿਆਰਥੀਆਂ ’ਚ ਖੇਡ-ਏਕਤਾ ਭਾਵਨਾ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ

admin