ਨਵੀਂ ਦਿੱਲੀ – ਤਿਰੂਪਤੀ ਲੱਡੂਆਂ ਵਿਚ ਕਥਿਤ ਤੌਰ ’ਤੇ ਪਸ਼ੂਆਂ ਦੀ ਚਰਬੀ ਮਿਲਾਏ ਜਾਣ ਦੇ ਦੋਸ਼ਾਂ ਦੇ ਮਾਮਲੇ ਦੀ ਤਫ਼ਤੀਸ਼ ਲਈ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਟੀਮ ਵਿਚ ਸੀਬੀਆਈ, ਅਧਾਂਰਾ ਪ੍ਰਦੇਸ਼ ਪੁਲਿਸ ਅਤੇ ਖ਼ੁਰਾਕ ਸਬੰਧੀ ਭਾਰਤੀ ਅਦਾਰੇ ਫਸਾਇ (ਐਫ.ਏ.ਐਸ.ਐਸ.ਆਈ.) ਦੇ ਇਕ-ਇਕ ਅਧਿਕਾਰੀ ਸ਼ਾਮਲ ਹੋਣਗੇ।ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਇਸ ਜਾਂਚ ਦੀ ਨਿਗਰਾਨੀ ਸੀਬੀਆਈ ਦੇ ਡਾਇਰੈਕਟਰ ਰੱਖਣਗੇ। ਬੈਂਚ ਨੇ ਨਾਲ ਹੀ ਸਾਫ਼ ਕਰ ਦਿੱਤਾ ਕਿ ਅਦਾਲਤ ਨੂੰ ‘ਸਿਆਸੀ ਮੈਦਾਨ-ਏ-ਜੰਗ’ ਵਜੋਂ ਵਰਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਬੈਂਚ ਨੇ ਇਹ ਫ਼ੈਸਲਾ ਇਸ ਸਬੰਧੀ ਦਾਇਰ ਵੱਖੋ-ਵੱਖ ਪਟੀਸ਼ਨਾਂ ਉਤੇ ਸੁਣਾਇਆ ਹੈ, ਜਿਨ੍ਹਾਂ ਵਿਚ ਉਹ ਪਟੀਸ਼ਨਾਂ ਵੀ ਸ਼ਾਮਲ ਹਨ ਜਿਨ੍ਹਾਂ ਵਿਚ ਮਾਮਲੇ ਦੀ ਜਾਂਚ ਅਦਾਲਤ ਦੀ ਨਗਰਾਨੀ ਹੇਠ ਕਰਾਉਣ ਦੀ ਮੰਗ ਕੀਤੀ ਗਈ ਸੀ। ਬੈਂਚ ਨੇ ਕਿਹਾ, ‘‘ਅਸੀਂ ਨਹੀਂ ਚਾਹੁੰਦੇ ਕਿ ਇਹ ਮਾਮਲਾ ਕੋਈ ਸਿਆਸੀ ਡਰਾਮਾ ਬਣ ਜਾਵੇ।’’ ਅਦਾਲਤ ਨੇ ਕਿਹਾ ਕਿ ਅਸੀਂ ਅਦਾਲਤ ਨੂੰ ਸਿਆਸੀ ਲੜਾਈ ਦੇ ਅਖਾੜੇ ਵਿੱਚ ਬਦਲਣ ਦੀ ਇਜਾਜ਼ਤ ਨਹੀਂ ਦੇ ਸਕਦੇ। ਨਵੀਂ ਐਸਆਈਟੀ ਵਿੱਚ ਸੀਬੀਆਈ ਦੇ ਦੋ ਅਧਿਕਾਰੀ, ਆਂਧਰਾ ਪ੍ਰਦੇਸ਼ ਸਰਕਾਰ ਦੇ ਦੋ ਪ੍ਰਤੀਨਿਧੀ ਅਤੇ ਐਫਐਸਐਸਏਆਈ ਦਾ ਇੱਕ ਮੈਂਬਰ ਸ਼ਾਮਲ ਹੈ। ਸੀਬੀਆਈ ਡਾਇਰੈਕਟਰ ਐਸਆਈਟੀ ਜਾਂਚ ਦੀ ਨਿਗਰਾਨੀ ਕਰਨਗੇ। ਇਸ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਸੂਬਾ ਸਰਕਾਰ ਦੀ ਐਸਆਈਟੀ ਤਿਰੂਪਤੀ ਬਾਲਾਜੀ ਦਾ ਪ੍ਰਸ਼ਾਦ ਬਣਾਉਣ ਵਿੱਚ ਵਰਤੇ ਜਾਣ ਵਾਲੇ ਘਿਓ ਵਿੱਚ ਮਿਲਾਵਟ ਦੇ ਦੋਸ਼ਾਂ ਦੀ ਜਾਂਚ ਨਹੀਂ ਕਰੇਗੀ।ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਦੇ ਸਾਹਮਣੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਐਸਆਈਟੀ ਦੀ ਸਮਰੱਥਾ ’ਤੇ ਕੋਈ ਸ਼ੱਕ ਨਹੀਂ ਹੈ।ਅਸੀਂ ਚਾਹੁੰਦੇ ਹਾਂ ਕਿ ਜਾਂਚ ਦੀ ਨਿਗਰਾਨੀ ਕੇਂਦਰੀ ਪੁਲਿਸ ਬਲ ਦੇ ਸੀਨੀਅਰ ਅਧਿਕਾਰੀ ਨੂੰ ਸੌਂਪੀ ਜਾਵੇ। ਮੈਂ ਇਸ ਮੁੱਦੇ ਦੀ ਜਾਂਚ ਕੀਤੀ। ਇਸ ਵਿੱਚ ਇੱਕ ਗੱਲ ਤਾਂ ਸਪਸ਼ਟ ਹੈ ਕਿ ਜੇਕਰ ਇਸ ਦੋਸ਼ ਵਿੱਚ ਸੱਚਾਈ ਦਾ ਕੋਈ ਤੱਤ ਹੈ ਤਾਂ ਉਹ ਅਸਵੀਕਾਰਨਯੋਗ ਹੈ। ਦੇਸ਼ ਭਰ ਵਿੱਚ ਸ਼ਰਧਾਲੂ ਹਨ। ਭੋਜਨ ਸੁਰੱਖਿਆ ਵੀ ਮਹੱਤਵਪੂਰਨ ਹੈ। ‘ਸਿਟ’ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਜਾਂਚ ’ਤੇ ਮੈਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਤੋਂ ਪਹਿਲਾਂ ਆਂਧਰਾ ਪ੍ਰਦੇਸ਼ ਸਰਕਾਰ ਦੇ ਵਕੀਲ ਨੇ ਕਿਹਾ ਕਿ ਜੇਕਰ ਅਦਾਲਤ ਕਿਸੇ ਅਧਿਕਾਰੀ ਨੂੰ ਐਸਆਈਟੀ ਵਿੱਚ ਸ਼ਾਮਲ ਕਰਨਾ ਚਾਹੁੰਦੀ ਹੈ ਤਾਂ ਸਾਨੂੰ ਕੋਈ ਸਮੱਸਿਆ ਨਹੀਂ ਹੈ।
previous post
