India

ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ ’ਚ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਫਟਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਪ੍ਰਵਾਸੀ ਮਜ਼ਦੂਰਾਂ ਨਾਲ ਜੁੜੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਦੇ ਗੁੱਸੇ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਸ ਨੇ ਸਰਕਾਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰਨ ਤੋਂ ਆਪਣੇ ਆਪ ਨੂੰ ਰੋਕਿਆ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਨ ਦਾ ਇੱਕ ਆਖਰੀ ਮੌਕਾ ਦਿੱਤਾ । 4 ਅਕਤੂਬਰ ਨੂੰ ਸੁਣਵਾਈ ਕਰਦੇ ਹੋਏ ਅਦਾਲਤ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਅਤੇ ਗੈਰ-ਕੁਸ਼ਲ ਕਾਮਿਆਂ ਨੂੰ ਰਾਸ਼ਨ ਕਾਰਡ ਦੇਣੇ ਚਾਹੀਦੇ ਹਨ ਜੋ ਈ-ਸ਼੍ਰਮ ਪੋਰਟਲ ਦੇ ਤਹਿਤ ਯੋਗ ਪਾਏ ਗਏ ਹਨ ਅਤੇ ਪਹਿਲਾਂ ਹੀ ਤਸਦੀਕ ਹਨ ।
ਇਹ ਹੁਕਮ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਰਾਜਾਂ ਦੀ ਭੋਜਨ ਵੰਡ ਦੀ ਉਪਰਲੀ ਸੀਮਾ ਦੇ ਬਾਵਜੂਦ ਲਾਗੂ ਹੋਵੇਗਾ । ਪ੍ਰਵਾਸੀ ਮਜ਼ਦੂਰਾਂ ਨੂੰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੁਆਰਾ ਰਾਸ਼ਨ ਕਾਰਡ ਪ੍ਰਦਾਨ ਕਰਨ ਵਿੱਚ ਦੇਰੀ ’ਤੇ ਚਿੰਤਾ ਜ਼ਾਹਰ ਕਰਦਿਆਂ, ਸੁਪਰੀਮ ਕੋਰਟ ਨੇ ਕਿਹਾ, “ ਸਾਡਾ ਸਬਰ ਟੁੱਟ ਗਿਆ ਹੈ ।” ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲਾ ਦੀ ਬੈਂਚ ਨੇ ਕੇਂਦਰ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਸਬੰਧ ਵਿੱਚ ਜ਼ਰੂਰੀ ਕਦਮ ਚੁੱਕਣ ਲਈ 19 ਨਵੰਬਰ ਤੱਕ ਆਖਰੀ ਮੌਕਾ ਦਿੱਤਾ ਹੈ। ਬੈਂਚ ਨੇ ਕਿਹਾ,“ਅਸੀਂ ਆਪਣਾ ਸਬਰ ਗੁਆ ਲਿਆ ਹੈ, ਅਸੀਂ ਇਹ ਪੂਰੀ ਤਰ੍ਹਾਂ ਸਪੱਸ਼ਟ ਕਰ ਰਹੇ ਹਾਂ ਕਿ ਹੋਰ ਕੋਈ ਢਿੱਲ ਨਹੀਂ ਵਰਤੀ ਜਾਵੇਗੀ ।” ਸੁਪਰੀਮ ਕੋਰਟ ਨੇ ਕਿਹਾ“ਅਸੀਂ ਤੁਹਾਨੂੰ ਸਾਡੇ ਹੁਕਮਾਂ ਦੀ ਪਾਲਣਾ ਕਰਨ ਲਈ ਇੱਕ ਆਖਰੀ ਮੌਕਾ ਦੇ ਰਹੇ ਹਾਂ, ਨਹੀਂ ਤਾਂ ਤੁਹਾਡੇ ਸਕੱਤਰ ਨੂੰ ਪੇਸ਼ ਹੋਣਾ ਪਵੇਗਾ।” ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਨੇ ਬੈਂਚ ਨੂੰ ਦੱਸਿਆ ਕਿ ਅੰਤੋਦਿਆ ਅੰਨ ਯੋਜਨਾ ਤਹਿਤ ਹਰੇਕ ਤਰਜੀਹੀ ਪਰਿਵਾਰ ਨੂੰ ਸਿਰਫ਼ ਇੱਕ ਰਾਸ਼ਨ ਕਾਰਡ ਜਾਰੀ ਕੀਤਾ ਜਾਂਦਾ ਹੈ। ਸਿਖਰਲੀ ਅਦਾਲਤ ਕੋਵਿਡ ਮਹਾਂਮਾਰੀ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸਥਿਤੀਆਂ ਦਾ ਨੋਟਿਸ ਲੈਣ ਤੋਂ ਬਾਅਦ 2020 ਵਿੱਚ ਦਰਜ ਕੀਤੇ ਗਏ ਇੱਕ ਸਵੈ-ਮੋਟੂ ਕੇਸ ਦੀ ਸੁਣਵਾਈ ਕਰ ਰਹੀ ਹੈ।

Related posts

ਬਦਲਦੇ ਸਮੇਂ ਵਿੱਚ ਰੰਗ ਬਦਲਣ ਦੀ ਹੋਲੀ !

admin

ਭਾਰਤ ਮਾਰੀਸ਼ਸ ਵਿੱਚ ਨਵੀਂ ਸੰਸਦ ਇਮਾਰਤ ਬਣਾਉਣ ਵਿੱਚ ਸਹਿਯੋਗ ਕਰੇਗਾ !

admin

ਅਮਰੀਕਾ ਦੇ ਮੰਦਰ ਵਿੱਚ ਇਤਰਾਜ਼ਯੋਗ ਨਾਅਰੇ ਲਿਖੇ ਜਾਣ ਕਾਰਣ ਹਿੰਦੂ ਭਾਈਚਾਰੇ ‘ਚ ਡਰ ਅਤੇ ਚਿੰਤਾ !

admin