India

ਚੋਣ ਨਤੀਜਿਆਂ ਲਈ ਜ਼ਿੰਮੇਵਾਰ ਲੋਕਾਂ ਦੀ ਪਾਰਟੀ ਨੂੰ ਪਛਾਣ ਕਰਨੀ ਹੋਵੇਗੀ : ਸ਼ੈਲਜਾ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੇ ਮੰਗਲਵਾਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਨੂੰ ਨਿਰਾਸ਼ਾਜਨਕ ਕਰਾਰ ਦਿੰਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੂੰ ਇਨ੍ਹਾਂ ਨਤੀਜਿਆਂ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਕਾਂਗਰਸ ਨੂੰ ਹਰਿਆਣਾ ਵਿਚ ਨਵੇਂ ਸਿਰੇ ਤੋਂ ਸੋਚਣਾ ਪਵੇਗਾ ਅਤੇ ਜਿਸ ਤਰ੍ਹਾਂ ਹੁਣ ਚੱਲ ਰਿਹਾ ਹੈ, ਉਹ ਹੁਣ ਨਹੀਂ ਚੱਲੇਗਾ। ਸਿਰਸਾ ਤੋਂ ਲੋਕ ਸਭਾ ਮੈਂਬਰ ਸ਼ੈਲਜਾ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, “ਨਤੀਜੇ ਨਿਰਾਸ਼ਾਜਨਕ ਹਨ। ਸਾਡੇ ਵਰਕਰ ਬਹੁਤ ਨਿਰਾਸ਼ ਹਨ ਕਿਉਂਕਿ ਉਨ੍ਹਾਂ ਨੇ ਪਾਰਟੀ ਲਈ ਖੂਨ-ਪਸੀਨਾ ਵਹਾਇਆ ਹੈ।’’ ਉਨ੍ਹਾਂ ਕਿਹਾ, ’’ਹੁਣ ਸਾਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ, ਕਿਉਂਕਿ ਹੁਣ ਜੋ ਹੋ ਰਿਹਾ ਹੈ, ਉਹ ਕੰਮ ਨਹੀਂ ਕਰੇਗਾ।’’ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸ਼ੈਲਜਾ ਦੇ ਵਿਰੋਧੀ ਮੰਨੇ ਜਾਂਦੇ ਹਨ। ਸ਼ੈਲਜਾ ਨੇ ਕਿਹਾ, ’’ਸਾਨੂੰ ਦੇਖਣਾ ਹੋਵੇਗਾ ਕਿ ਸਾਡੀਆਂ ਕਮੀਆਂ ਕਿੱਥੇ ਰਹੀਆਂ ਹਨ, ਸਾਡੀਆਂ ਕਮੀਆਂ ਕੀ ਹਨ। ਕੌਣ ਜ਼ਿੰਮੇਵਾਰ ਹੈ, ਤਾਲਮੇਲ ਨਹੀਂ ਰੱਖਿਆ ਗਿਆ, ਕਿਹੜੇ ਲੋਕ ਹਨ ਜਿਨ੍ਹਾਂ ’ਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਅਤੇ ਸੰਤੁਲਨ ਬਣਾਉਣ ਲਈ ਜ਼ਿੰਮੇਵਾਰੀ ਸੀ, ਸੂਬੇ ਵਿਚ ਕੀ ਸੰਦੇਸ਼ ਗਿਆ, ਕਿਉਂ ਲੋਕ ਕਾਂਗਰਸ ਦੀ ਸਰਕਾਰ ਬਣਾਉਂਦੇ-ਬਣਾਉਂਦੇ ਪਿੱਛੇ ਹਟ ਗਏ, ਇਸ ਬਾਰੇ ਵਿਚ ਸਾਨੂੰ ਦੇਖਣਾ ਹੋਵੇਗਾ।’’ ਉਨ੍ਹਾਂ ਮੁਤਾਬਕ ਇਸ ਗੱਲ ’ਤੇ ਵੀ ਵਿਚਾਰ ਕਰਨਾ ਹੋਵੇਗਾ ਕਿ ਰਾਹੁਲ ਗਾਂਧੀ ਦੁਆਰਾ ਬਣਾਏ ਗਏ ਮਾਹੌਲ ਨੂੰ ਖਰਾਬ ਕਰਨ ਦੇ ਕਿਹੜੇ ਕਾਰਨ ਸਨ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਕਾਂਗਰਸ ਹਾਈਕਮਾਂਡ ਉਨ੍ਹਾਂ ਸਾਰੇ ਪਹਿਲੂਆਂ ਨੂੰ ਘੋਖੇਗੀ ਜਿਨ੍ਹਾਂ ਕਾਰਨ ਅਜਿਹੇ ਨਤੀਜੇ ਨਿਕਲੇ ਅਤੇ ਇਨ੍ਹਾਂ ਨਤੀਜਿਆਂ ਲਈ ਜ਼ਿੰਮੇਵਾਰ ਲੋਕਾਂ ਅਤੇ ਕਾਰਨਾਂ ਦੀ ਪਛਾਣ ਕੀਤੀ ਜਾਵੇਗੀ। ਸ਼ੈਲਜਾ ਨੇ ਕਿਹਾ, “ਮੈਨੂੰ ਭਰੋਸਾ ਹੈ ਕਿ ਪਾਰਟੀ ਉਨ੍ਹਾਂ ਸਾਰੇ ਪਹਿਲੂਆਂ ’ਤੇ ਗੌਰ ਕਰੇਗੀ, ਜਿਨ੍ਹਾਂ ਕਾਰਨ ਹਰਿਆਣਾ ਵਿਚ ਅਜਿਹੇ ਨਤੀਜੇ ਆਏ।90 ਮੈਂਬਰੀ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਜਿੱਤ ਕੇ ਭਾਜਪਾ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਮੁੱਖ ਵਿਰੋਧੀ ਪਾਰਟੀ ਕਾਂਗਰਸ ਬਹੁਮਤ ਦੇ ਅੰਕੜੇ ਤੋਂ ਪਿੱਛੇ ਰਹਿ ਗਈ ਅਤੇ 10 ਸਾਲਾਂ ਬਾਅਦ ਸੱਤਾ ’ਚ ਵਾਪਸੀ ਦੀਆਂ ਉਮੀਦਾਂ ’ਤੇ ਪਾਣੀ ਫਿਰ ਗਿਆ।

Related posts

ਭਾਰਤ-ਚੀਨ ਸਰਹੱਦ ਉਪਰ ਸ਼ਾਂਤੀ ਤੇ ਸਥਿਰਤਾ ਬਣਾਈ ਰੱਖਣ ਲਈ ਛੇ ਨੁਕਤਿਆਂ ‘ਤੇ ਸਹਿਮਤੀ !

admin

ਕਿਸਾਨ ਔਰਤਾਂ ਨੇ ਰੋਕੀਆਂ ਰੇਲ-ਗੱਡੀਆਂ: 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ !

admin

ਸਾਂਝੀ ਸੰਸਦੀ ਕਮੇਟੀ: ਪ੍ਰਿਯੰਕਾ ਗਾਂਧੀ ਤੇ ਮਨੀਸ਼ ਤਿਵਾੜੀ ਨੂੰ ਮਿਲ ਸਕਦੀ ਜਿੰਮੇਵਾਰੀ !

admin