International

ਮਿਆਂਮਾਰ ਚ 70 ਕਿਲੋ ਨਸ਼ੀਲੇ ਪਦਾਰਥ ਬਰਾਮਦ

ਯੰਗੂਨ – ਮਿਆਂਮਾਰ ਦੇ ਅਧਿਕਾਰੀਆਂ ਨੇ ਪੂਰਬੀ ਮਿਆਂਮਾਰ ਦੇ ਸ਼ਾਨ ਸੂਬੇ ‘ਚ 70 ਕਿਲੋਗ੍ਰਾਮ ਕੇਟਾਮਾਈਨ ਜ਼ਬਤ ਕੀਤੀ ਹੈ। ਇਹ ਜਾਣਕਾਰੀ ਕੇਂਦਰੀ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਕੰਟਰੋਲ ਕਮੇਟੀ (ਸੀ.ਸੀ.ਡੀ.ਏ.ਸੀ.) ਨੇ ਸ਼ੁੱਕਰਵਾਰ ਨੂੰ ਦਿੱਤੀ।ਸਿਨਹੂਆ ਸਮਾਚਾਰ ਏਜੰਸੀ ਨੇ ਸੀ.ਸੀ.ਡੀ.ਏ.ਸੀ ਦੇ ਹਵਾਲੇ ਨਾਲ ਦੱਸਿਆ ਕਿ ਇੱਕ ਸੂਹ ‘ਤੇ ਕਾਰਵਾਈ ਕਰਦਿਆਂ, ਨਸ਼ੀਲੇ ਪਦਾਰਥ ਵਿਰੋਧੀ ਪੁਲਸ ਨੇ ਵੀਰਵਾਰ ਨੂੰ ਸ਼ਾਨ ਰਾਜ ਦੇ ਤਾਚੀਲੀਕ ਕਸਬੇ ਵਿੱਚ ਇੱਕ ਵਾਹਨ ਨੂੰ ਰੋਕਿਆ ਅਤੇ ਨਸ਼ੀਲੇ ਪਦਾਰਥ ਜ਼ਬਤ ਕੀਤੇ। ਇਸ ਮਾਮਲੇ ਵਿੱਚ ਕਾਰ ਵਿੱਚ ਸਵਾਰ ਦੋ ਸ਼ੱਕੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Related posts

‘ਥਰਡ-ਕੰਟਰੀ ਡਿਪੋਰਟੇਸ਼ਨ’: ਅਮਰੀਕਾ ਤੋਂ ਪ੍ਰਵਾਸੀਆਂ ਨੂੰ ਤੀਜੇ ਦੇਸ਼ਾਂ ਵਿੱਚ ਭੇਜਿਆ ਜਾ ਸਕੇਗਾ !

admin

ਸ਼ੇਖ ਹਸੀਨਾ ਨੂੰ ਮੁਕੱਦਮੇ ਲਈ ਬੰਗਲਾਦੇਸ਼ ਦੇ ਹਵਾਲੇ ਕਰੇ ਭਾਰਤ : ਬੀ.ਐੱਨ.ਪੀ -ਭਾਰਤ ਨੇ ਸ਼ੇਖ ਹਸੀਨਾ ਨੂੰ ਸਰਣ ਦੇ ਕੇ ਸਹੀ ਨਹੀਂ ਕੀਤਾ

Bunty

ਸੁਰੱਖਿਆ ਪ੍ਰੀਸ਼ਦ ’ਚ ਕਸ਼ਮੀਰ ਦਾ ਮੁੱਦਾ ਚੁੱਕਣ ’ਤੇ ਭਾਰਤ ਨੇ ਅੱਤਵਾਦ ’ਤੇ ਪਾਕਿਸਤਾਨ ਨੂੰ ਘੇਰਿਆ

Bunty