International

ਜੰਗ ਚ 600 ਭਾਰਤੀ ਫੌਜੀਆਂ ਤੇ ਮੰਡਰਾ ਰਿਹੈ ਖ਼ਤਰਾ

ਲੇਬਨਾਨ – ਮੱਧ ਪੂਰਬ ‘ਚ ਚੱਲ ਰਹੇ ਤਣਾਅ ਦਰਮਿਆਨ ਭਾਰਤ ਨੇ ਦੱਖਣੀ ਲੇਬਨਾਨ ‘ਚ ਤਾਇਨਾਤ ਸੰਯੁਕਤ ਰਾਸ਼ਟਰ ਸ਼ਾਂਤੀ ਰੱਖਿਅਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਇਜ਼ਰਾਈਲ ਲਗਾਤਾਰ ਲੇਬਨਾਨ ‘ਚ ਹਿਜ਼ਬੁੱਲਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਹਾਲ ਹੀ ‘ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਰੱਖਿਅਕ ਵੀ ਇਜ਼ਰਾਇਲੀ ਗੋਲਾਬਾਰੀ ਦਾ ਸ਼ਿਕਾਰ ਹੋਏ ਹਨ।600 ਭਾਰਤੀ ਸੈਨਿਕ ਲੇਬਨਾਨ ‘ਚ ਸੰਯੁਕਤ ਰਾਸ਼ਟਰ ਸ਼ਾਂਤੀ ਮਿਸ਼ਨ ਦਾ ਹਿੱਸਾ ਹਨ ਤੇ ਇਜ਼ਰਾਈਲ-ਲੇਬਨਾਨ ਸਰਹੱਦ ‘ਤੇ 120 ਕਿਲੋਮੀਟਰ ਲੰਬੀ ਬਲੂ ਲਾਈਨ ਦੇ ਨਾਲ ਤਾਇਨਾਤ ਹਨ। ਖੇਤਰ ‘ਚ ਤੇਜ਼ੀ ਨਾਲ ਵਧਦੇ ਤਣਾਅ ਤੇ ਹਮਲਿਆਂ ਦਰਮਿਆਨ ਭਾਰਤ ਇਨ੍ਹਾਂ ਸੈਨਿਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ।ਵਿਦੇਸ਼ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਅਸੀਂ ਬਲੂ ਲਾਈਨ ‘ਤੇ ਵਿਗੜਦੀ ਸੁਰੱਖਿਆ ਸਥਿਤੀ ਨੂੰ ਲੈ ਕੇ ਚਿੰਤਤ ਹਾਂ। ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਸੰਯੁਕਤ ਰਾਸ਼ਟਰ ਦੇ ਅਹਾਤੇ ਦਾ ਸਾਰਿਆਂ ਦੁਆਰਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ ਤੇ ਸੰਯੁਕਤ ਰਾਸ਼ਟਰ ਸ਼ਾਂਤੀ ਰੱਖਿਅਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣੇ ਚਾਹੀਦੇ ਹਨ।ਭਾਰਤੀ ਸੈਨਿਕ ਯੂਨੀਫਿਲ ਦਾ ਹਿੱਸਾ ਹਨ। ਇਸ ਵਿੱਚ ਅਸਾਮ ਰੈਜੀਮੈਂਟ ਦੇ ਸਿਪਾਹੀ, ਇੰਜੀਨੀਅਰ, ਏਐੱਮਸੀ ਅਤੇ ਹੋਰ ਸੈਨਿਕ ਸ਼ਾਮਲ ਹਨ। ਖੇਤਰ ਵਿੱਚ ਤਣਾਅ ਵਧਣ ਤੋਂ ਕਈ ਹਫ਼ਤੇ ਪਹਿਲਾਂ ਤੋਂ ਹੀ ਭਾਰਤੀ ਸੈਨਾ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਭਾਰਤੀ ਫੌਜ ਸੰਯੁਕਤ ਰਾਸ਼ਟਰ ਸ਼ਾਂਤੀ ਰੱਖਿਅਕ ਬਲ ਦਾ ਹਿੱਸਾ ਹੋਣ ਵਾਲੇ ਆਪਣੇ ਸੈਨਿਕਾਂ ਦੀ ਵਾਪਸੀ ‘ਤੇ ਇਕਪਾਸੜ ਫੈਸਲਾ ਨਹੀਂ ਲੈ ਸਕਦੀ, ਪਰ ਫੌਜ ਆਪਣੇ ਸੈਨਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੰਯੁਕਤ ਰਾਸ਼ਟਰ ਦੇ ਨਜ਼ਦੀਕੀ ਸੰਪਰਕ ਵਿਚ ਹੈ।

Related posts

ਨੇਪਾਲ ਦੇ ਰਾਸ਼ਟਰਪਤੀ ਨੇ ਭਾਰਤੀ ਫੌਜ ਮੁਖੀ ਜਨਰਲ ਦਿਵੇਦੀ ਨੂੰ ਆਨਰੇਰੀ ਡਿਗਰੀ ਕੀਤੀ ਪ੍ਰਦਾਨ

editor

ਗਾਜ਼ਾ ‘ਚ ਇਜ਼ਰਾਈਲ-ਹਮਾਸ ਯੁੱਧ ‘ਚ ਮ੍ਰਿਤਕਾਂ ਦੀ ਗਿਣਤੀ 44,000 ਤੋਂ ਪਾਰ: ਫਲਸਤੀਨੀ ਅਧਿਕਾਰੀ

editor

10 ਸਾਲ ਲਗਾਤਾਰ, ਲੰਡਨ ਨੂੰ ਚੁਣਿਆ ਗਿਆ ਦੁਨੀਆ ਦਾ ਸਰਵੋਤਮ ਸ਼ਹਿਰ

editor