India

ਦੁਸਹਿਰੇ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਗਰ ਕੀਤਰਨ ਤੇ ਹੱਲਾ ਖਾਲਸਾਈ ਪਰੰਪਰਾ ਅਨੁਸਾਰ ਸਜਾਇਆ ਗਿਆ

ਨਾਂਦੇੜ – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਅਰਦਾਸ ਉਪਰੰਤ ਪੁਰਾਤਨ ਪਰੰਪਰਾਵਾਂ ਤੇ ਰਹੁਰੀਤ ਅਨੁਸਾਰ ਦੁਸਹਿਰੇ ਤਿਉਹਾਰ ਤੇ ਪੰਜ ਪਿਆਰਿਆਂ ਤੇ ਨਿਸ਼ਾਨਾ ਦੀ ਅਗਵਾਈ ਵਿੱਚ ਨਗਰ ਕੀਰਤਨ ਅਤੇ ਹੱਲਾ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਪੰਥਕ ਜੈਕਾਰਿਆਂ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੀ ਗੂੰਜ ਵਿੱਚ ਸਜਾਇਆ ਗਿਆ ਜਿਸ ਵਿੱਚ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਜਥੇਦਾਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਿੰਘ ਸਾਹਿਬ ਬਾਬਾ ਜੋਤਇੰਦਰ ਸਿੰਘ ਮੀਤ ਗ੍ਰੰਥੀ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬਾਬਾ ਜੱਸਾ ਸਿੰਘ ਦੀ ਅਗਵਾਈ ਵਿੱਚ ਭੇਜਿਆ ਬੁੱਢਾ ਦਲ ਦਾ ਨਿਹੰਗ ਸਿੰਘਾਂ ਦਾ ਜਥਾ ਸ਼ਾਮਲ ਹੋਇਆ ਅਤੇ ਤਰਨਾ ਦਲ ਸ਼ਹੀਦ ਮਿਸਲ ਬਾਬਾ ਦੀਪ ਸਿੰਘ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਬਿਧੀਚੰਦ ਤਰਨਾ ਦਲ ਸੁਰਸਿੰਘ ਵੱਲੋਂ ਬਾਬਾ ਗੁਰਦੇਵ ਸਿੰਘ, ਦਸ਼ਮੇਸ਼ ਤਰਨਾ ਦਲ ਬਾਬਾ ਮੇਜਰ ਸਿੰਘ, ਤਰਨਾ ਦਲ ਬਾਬਾ ਜੀਵਨ ਵੱਲਾ ਦੇ ਮੁਖੀ ਬਾਬਾ ਬਲਦੇਵ ਸਿੰਘ ਅਤੇ ਬੇਅੰਤ ਹੋਰ ਤਰਨਾ ਦਲ ਨਿਹੰਗ ਸਿੰਘਾਂ ਸਮੇਤ ਹਾਜ਼ਰ ਹੋਏ। ਨਗਰ ਕੀਰਤਨ ਦੀ ਅਰੰਭਤਾ ਸਮੇਂ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਦੁਸਹਿਰੇ ਮੌਕੇ ਪੁਜੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਜਿਨ੍ਹਾਂ ਵਿੱਚ ਬੁੱਢਾ ਦਲ ਵੱਲੋਂ ਪੁੱਜੇ ਬਾਬਾ ਜੱਸਾ ਸਿੰਘ, ਬਾਬਾ ਬਿਧੀਚੰਦ ਤਰਨਾ ਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ, ਮਿਸਲ ਸ਼ਹੀਦ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਸਮੇਤ ਸਮੂਹ ਜਥੇਬੰਦੀਆਂ ਦੇ ਮੁਖੀ ਪ੍ਰਤੀਨਿਧਾਂ ਨੂੰ ਸਿਰਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin