ਕਾਠਮੰਡੂ – ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਅਤੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਸ਼ਨੀਵਾਰ ਨੂੰ ਦੁਸਹਿਰੇ ਦੀਆਂ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਹਾਲ ਹੀ ਵਿਚ ਆਈਆਂ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਆਮ ਸਥਿਤੀ ਵਿਚ ਵਾਪਸ ਪਰਤਣ ਵਿਚ ਮਦਦ ਕਰਨ ਦੀ ਅਪੀਲ ਕੀਤੀ। ਰਾਸ਼ਟਰਪਤੀ ਨੇ ਨੇਪਾਲ ਦੇ ਸਭ ਤੋਂ ਵੱਡੇ ਹਿੰਦੂ ਤਿਉਹਾਰ ‘ਦਸਈ’ ਦੇ ਦਸਵੇਂ ਦਿਨ ਸਾਰੇ ਨੇਪਾਲੀਆਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਨੂੰ ਇਥੇ ਦਸਈ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਸਾਰੇ ਨਾਗਰਿਕਾਂ ਦਰਮਿਆਨ ਸਹਿਯੋਗ ਅਤੇ ਸਦਭਾਵਨਾ ਦੀ ਕਾਮਨਾ ਵੀ ਕੀਤੀ। ਇੱਕ ਬਿਆਨ ਵਿੱਚ, ਓਲੀ ਨੇ ਸਾਰੇ ਨੇਪਾਲੀਆਂ ਨੂੰ ਅਪੀਲ ਕੀਤੀ ਕਿ ਉਹ ਤਬਾਹੀ ਤੋਂ ਪ੍ਰਭਾਵਿਤ ਲੋਕਾਂ ਨੂੰ ਆਮ ਸਥਿਤੀ ਵਿੱਚ ਵਾਪਸ ਪਰਤਣ ਲਈ ਨਿੱਜੀ ਮਦਦ ਪ੍ਰਦਾਨ ਕਰਨ। ਉਨ੍ਹਾਂ ਨੇ ਲੋਕਾਂ ਨੂੰ ਇਸ ਆਫ਼ਤ ਤੋਂ ਵਾਲ-ਵਾਲ ਬਚੇ ਲੋਕਾਂ ਨੂੰ ਸਰਕਾਰ ਵੱਲੋਂ ਲੋੜੀਂਦੀ ਸਹਾਇਤਾ ਦਾ ਭਰੋਸਾ ਦਿੱਤਾ।