India

ਮਹਾਰਾਸ਼ਟਰ ਰਤਨਾਗਿਰੀ ’ਚ ਸੰਘ ਦੀ ਸ਼ੋਭਾ ਯਾਤਰਾ ਦੌਰਾਨ ਤਣਾਅ

ਮੁੰਬਈ – ਮਹਾਰਾਸ਼ਟਰ ਦੇ ਰਤਨਾਗਿਰੀ ਸ਼ਹਿਰ ’ਚ ਰਾਸ਼ਟਰੀ ਸਵੈਮ-ਸੇਵਕ ਸੰਘ ਦੀ ਸ਼ੋਭਾ ਯਾਤਰਾ ਦੌਰਾਨ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਵੱਲੋਂ ਕਥਿਤ ਤੌਰ ’ਤੇ ਨਾਅਰੇਬਾਜ਼ੀ ਕਰਨ ਪਿੱਛੋਂ ਤਣਾਅ ਪੈਦਾ ਹੋ ਗਿਆ। ਪੁਲਿਸ ਨੇ ਸ਼ਨੀਵਾਰ ਇਹ ਜਾਣਕਾਰੀ ਦਿੱਤੀ। ਰਤਨਾਗਿਰੀ ਪਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੋਂਕਣ ਨਗਰ ਇਲਾਕੇ ’ਚ ਸ਼ੁੱਕਰਵਾਰ ਰਾਤ ਵਾਪਰੀ ਇਸ ਘਟਨਾ ਤੋਂ ਬਾਅਦ ਪੁਲਿਸ ਨੇ 2 ਮਾਮਲੇ ਦਰਜ ਕੀਤੇ ਹਨ । ਦੋਵੇਂ ਮਾਮਲੇ ਸ਼ਿਕਾਇਤਾਂ ਦੇ ਆਧਾਰ ’ਤੇ ਦਰਜ ਕੀਤੇ ਗਏ ਹਨ। 5 ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ । ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਨੂੰ ਗਿ੍ਰਫਤਾਰ ਨਹੀਂ ਕੀਤਾ ਗਿਆ। ਜਦੋਂ ਆਰ. ਐੱਸ. ਐੱਸ. ਨੇ ਦੁਸਹਿਰੇ ਦੇ ਤਿਉਹਾਰ ਦੀ ਪੂਰਬਲੀ ਸ਼ਾਮ ਇਲਾਕੇ ’ਚ ਸ਼ੋਭਾ ਯਾਤਰਾ ਕੱਢੀ ਤਾਂ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕਥਿਤ ਤੌਰ ’ਤੇ ਠੇਸ ਪਹੁੰਚਾਉਣ ਵਾਲੇ ਨਾਅਰੇ ਲਾਏ । ਘਟਨਾ ਤੋਂ ਬਾਅਦ ਕੋਈ ਹਿੰਸਾ ਨਹੀਂ ਹੋਈ ਪਰ ਦੇਰ ਰਾਤ ਕਈ ਲੋਕ ਥਾਣੇ ’ਚ ਇਕੱਠੇ ਹੋ ਗਏ ਅਤੇ ਘਟਨਾ ’ਚ ਸ਼ਾਮਲ ਲੋਕਾਂ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕਰ ਰਹੇ ਸਨ।

Related posts

ਐੱਸਕੇਐੱਮ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ 

admin

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

Bunty

ਏਅਰ ਇੰਡੀਆ ਫਲਾਈਟ ਟਰਬੂਲੈਂਸ : ਕੀ ਉਡਾਣ ਦੌਰਾਨ ਪਾਇਲਟ ਨਸ਼ੇ ਵਿੱਚ ਸੀ?

admin