ਨਵੀਂ ਦਿੱਲੀ – ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਨੇ ਪੱਛਮੀ ਬੰਗਾਲ ਵਿੱਚ ਡਾਕਟਰਾਂ ਦੇ ਸੰਘਰਸ਼ ਦੀ ਹਮਾਇਤ ਵਜੋਂ 15 ਅਕਤੂਬਰ ਨੂੰ 24 ਘੰਟੇ ਦੀ ਦੇਸ਼ ਵਿਆਪੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਕੋਲਕਾਤਾ ਦੇ ਆਰਜੀ ਕਰ ਮੈਡੀਕਲ ਤੇ ਹਸਪਤਾਲ ਵਿਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੋਂ ਬਾਅਦ ਹੱਤਿਆ ਦੇ ਮਾਮਲੇ ਵਿਚ ਸੰਘਰਸ਼ ਕਰ ਰਹੇ ਹਨ। ਇੱਥੇ ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ ਨੌਵੇਂ ਦਿਨ ਵਿੱਚ ਦਾਖਲ ਹੋ ਗਈ ਹੈ ਤੇ ਹੁਣ ਤਕ ਤਿੰਨ ਡਾਕਟਰਾਂ ਨੂੰ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਆਈ.ਐਮ.ਏ. ਨੇ ਕਿਹਾ ਕਿ ਦੇਸ਼ ਭਰ ਵਿੱਚ ਜੂਨੀਅਰ ਡਾਕਟਰ 15 ਅਕਤੂਬਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਭੁੱਖ ਹੜਤਾਲ ਰੱਖਣਗੇ। ਦੱਸਣਾ ਬਣਦਾ ਹੈ ਕਿ ਕੋਲਕਾਤਾ ਦੇ ਡਾਕਟਰ ਆਪਣੀਆਂ ਹੱਕੀ ਮੰਗਾਂ ਲਈ ਮਰਨ ਵਰਤ ’ਤੇ ਬੈਠੇ ਹਨ। ਆਈ.ਐਮ.ਏ. ਦੇ ਕੌਮੀ ਪ੍ਰਧਾਨਨੇ ਮਰਨ ਵਰਤ ਰੱਖਣ ਵਾਲੇ ਡਾਕਟਰਾਂ ਨਾਲ ਮੁਲਾਕਾਤ ਕੀਤੀ।
previous post
