India

ਹੁਣ ਰਤਨ ਟਾਟਾ ਦੇ ਨਾਂ ਨਾਲ ਜਾਣੀ ਜਾਵੇਗੀ ‘ਮਹਾਰਾਸ਼ਟਰ ਸਟੇਟ ਸਕਿੱਲ ਯੂਨੀਵਰਸਿਟੀ’

ਮੁੰਬਈ – ਮਹਾਰਾਸ਼ਟਰ ਸਰਕਾਰ ਨੇ ਰਤਨ ਟਾਟਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਸਰਕਾਰ ਨੇ ‘ਮਹਾਰਾਸ਼ਟਰ ਸਟੇਟ ਸਕਿੱਲ ਯੂਨੀਵਰਸਿਟੀ’ ਦਾ ਨਾਂ ਬਦਲ ਕੇ ‘ਰਤਨ ਟਾਟਾ ਮਹਾਰਾਸ਼ਟਰ ਸਟੇਟ ਸਕਿੱਲ ਯੂਨੀਵਰਸਿਟੀ’ ਕਰਨ ਦਾ ਫੈਸਲਾ ਕੀਤਾ ਹੈ। ਸੂਬਾ ਸਰਕਾਰ ਦੇ ਇਸ ਫ਼ੈਸਲੇ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਦੱਸ ਦੇਈਏ ਕਿ ਦੇਸ਼ ਦੇ ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ਰਧਾਂਜਲੀ ਵਜੋਂ ਯੂਨੀਵਰਸਿਟੀ ਦਾ ਨਾਮ ਬਦਲ ਦਿੱਤਾ ਗਿਆ ਸੀ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਸਟੇਟ ਸਕਿੱਲ ਯੂਨੀਵਰਸਿਟੀ ਦਾ ਨਾਂ ਰਤਨ ਟਾਟਾ ਦੇ ਨਾਂ ‘ਤੇ ਰੱਖੇਗੀ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin