India

5 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਕਰਵਾਈ ਐਮਰਜੈਂਸੀ ਲੈਂਡਿੰਗ

ਅਯੁੱਧਿਆ – ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪੰਜ ਜਹਾਜ਼ਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ ਸੀ, ਜਿਸ ’ਚ ਦਿੱਲੀ ਤੋਂ ਸ਼ਿਕਾਗੋ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਵੀ ਸ਼ਾਮਲ ਹੈ। ਉਡਾਣਾਂ ’ਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕਰ ਕੇ ਸਾਰੀਆਂ ਉਡਾਣਾਂ ਦੀ ਐਮਰਜੈਂਸੀ ਲੈਂਡਿੰਗ ਕਰਵਾਈ।
ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੰਜ ਜਹਾਜ਼ਾਂ ਨੂੰ ਬੰਬ ਦੀ ਧਮਕੀ ਦੇ ਸੰਦੇਸ਼ ਮਿਲੇ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਕਈ ਹਵਾਈ ਅੱਡਿਆਂ ’ਤੇ ਅੱਤਵਾਦ ਵਿਰੋਧੀ ਵਿਸ਼ੇਸ਼ ਅਭਿਆਸ ਸ਼ੁਰੂ ਕਰ ਦਿੱਤੇ ਹਨ। ਸੂਤਰਾਂ ਮੁਤਾਬਕ ਅਮਰੀਕਾ ਜਾਣ ਵਾਲੇ ਇਨ੍ਹਾਂ ਜਹਾਜ਼ਾਂ ’ਚੋਂ ਇਕ ਜਹਾਜ਼ ਵੀ ਸ਼ਾਮਲ ਸੀ।ਸੋਮਵਾਰ ਨੂੰ ਮੁੰਬਈ ਤੋਂ ਉਡਾਣ ਭਰਨ ਵਾਲੀਆਂ ਤਿੰਨ ਅੰਤਰਰਾਸ਼ਟਰੀ ਉਡਾਣਾਂ ਨੂੰ ਵੀ ਬੰਬ ਦੀ ਧਮਕੀ ਮਿਲੀ ਸੀ, ਜਿਸ ਕਾਰਨ ਸੈਂਕੜੇ ਯਾਤਰੀਆਂ ਅਤੇ ਏਅਰਲਾਈਨ ਕਰਮਚਾਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ। ਹਾਲਾਂਕਿ ਜਾਂਚ ਤੋਂ ਬਾਅਦ ਇਨ੍ਹਾਂ ਧਮਕੀਆਂ ਨੂੰ ਫਰਜ਼ੀ ਕਰਾਰ ਦਿੱਤਾ ਗਿਆ।ਫਲਾਈਟ ਟ੍ਰੈਕਿੰਗ ਵੈੱਬਸਾਈਟਾਂ ਮੁਤਾਬਕ ਸਪਾਈਸਜੈੱਟ ਅਤੇ ਅਕਾਸਾ ਏਅਰ ਦੇ ਜਹਾਜ਼ ਸੁਰੱਖਿਅਤ ਉਤਰ ਗਏ ਹਨ। ਇਸ ਲਈ ਦਿੱਲੀ ਤੋਂ ਸ਼ਿਕਾਗੋ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਸੁਰੱਖਿਆ ਜਾਂਚ ਲਈ ਕੈਨੇਡਾ ਵੱਲ ਮੋੜ ਦਿੱਤਾ ਗਿਆ ਹੈ।

Related posts

ਯੂਪੀ ਦੇ ਮੁੱਖ-ਮੰਤਰੀ ਯੋਗੀ ਦਾ ਸਿੰਗਾਪੁਰ ਦੌਰੇ ਦੌਰਾਨ ਕਈ ਨਿਵੇਸ਼ਕਾਂ ਨਾਲ ਮੀਟਿੰਗਾਂ ਦੇ ਦੌਰ

admin

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

admin