International

ਐਸ.ਸੀ.ਓ. ਦੀ ਮੀਟਿੰਗ ’ਚ ਹਿੱਸਾ ਲੈਣ ਲਈ ਇਸਲਾਮਾਬਾਦ ਪੁੱਜੇ ਵਿਦੇਸ਼ ਮੰਤਰੀ ਜੈਸ਼ੰਕਰ

ਇਸਲਾਮਾਬਾਦ – ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਐੱਸ.ਸੀ.ਓ. ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ (ਸੀ.ਐੱਚ.ਜੀ.) ਦੀ 2-ਰੋਜ਼ਾ 23ਵੀਂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਮੰਗਲਵਾਰ ਦੁਪਹਿਰ ਇਸਲਾਮਾਬਾਦ ਪਹੁੰਚੇ। ਮੀਟਿੰਗ ਦੀ ਸ਼ੁਰੂਆਤ ਸੀ.ਐੱਚ.ਜੀ. ਦੇ ਮੌਜੂਦਾ ਚੇਅਰਮੈਨ ਵਜੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਵੱਲੋਂ ਆਯੋਜਿਤ ਸਵਾਗਤੀ ਰਾਤ ਦੇ ਖਾਣੇ ਨਾਲ ਹੋਵੇਗੀ। ਭਾਰਤੀ ਵਫ਼ਦ ਨੂੰ ਲੈ ਕੇ ਭਾਰਤੀ ਹਵਾਈ ਸੈਨਾ (916) ਦਾ ਜਹਾਜ਼ ਰਾਵਲਪਿੰਡੀ ਦੇ ਨੂਰ ਖਾਨ ਏਅਰਬੇਸ ’ਤੇ ਉਤਰਿਆ। ਭਾਰਤ-ਪਾਕਿਸਤਾਨ ਦੇ ਸਬੰਧਾਂ ’ਚ ਤਣਾਅ ਵਿਚਾਲੇ ਕਰੀਬ ਇਕ ਦਹਾਕੇ ’ਚ ਕਿਸੇ ਭਾਰਤੀ ਵਿਦੇਸ਼ ਮੰਤਰੀ ਦੀ ਗੁਆਂਢੀ ਦੇਸ਼ ਦੀ ਇਹ ਪਹਿਲੀ ਯਾਤਰਾ ਹੈ। ਪਾਕਿਸਤਾਨ ਦਾ ਦੌਰਾ ਕਰਨ ਵਾਲੀ ਭਾਰਤ ਦੀ ਆਖਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸੀ। ਉਨ੍ਹਾਂ ਨੇ ਅਫਗਾਨਿਸਤਾਨ ’ਤੇ ਇੱਕ ਸੰਮੇਲਨ ਵਿੱਚ ਹਿੱਸਾ ਲੈਣ ਲਈ ਦਸੰਬਰ 2015 ਵਿੱਚ ਇਸਲਾਮਾਬਾਦ ਦੀ ਯਾਤਰਾ ਕੀਤੀ ਸੀ। ਜੈਸ਼ੰਕਰ ਦੇ ਪਾਕਿਸਤਾਨ ਦੌਰੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਨੂੰ ਭਾਰਤ ਵੱਲੋਂ ਇਕ ਅਹਿਮ ਫੈਸਲੇ ਵਜੋਂ ਦੇਖਿਆ ਜਾ ਰਿਹਾ ਹੈ।

Related posts

ਕੀ ਅਮਰੀਕਨ ਰਾਸ਼ਟਰਪਤੀ ਟਰੰਪ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਯੂਏਈ ‘ਚ ਮਿਲਣਗੇ ?

admin

ਘਾਨਾ ‘ਚ ‘ਰਾਸ਼ਟਰੀ ਦੁਖਾਂਤ’ : ਰੱਖਿਆ ਤੇ ਵਾਤਾਵਰਣ ਮੰਤਰੀਆਂ ਸਣੇ 8 ਲੋਕਾਂ ਦੀ ਮੌਤ !

admin

ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੌਰਾਨ 878 ਪੱਤਰਕਾਰਾਂ ‘ਤੇ ਹਮਲੇ ਹੋਏ !

admin