International

ਲੱਗਭਗ 20 ਲੱਖ ਪ੍ਰਵਾਸੀਆਂ ਨੂੰ ਕੀਤਾ ਜਾਵੇਗਾ ਡਿਪੋਰਟ! –  ਪੁਲਸ ਮੁਖੀ

ਦੁਬਈ – ਸੰਯੁਕਤ ਰਾਸ਼ਟਰ ਦੇ ਇੱਕ ਮਾਹਰ ਨੇ ਉਨ੍ਹਾਂ ਖ਼ਬਰਾਂ ਦੀ ਜਾਂਚ ਦੀ ਮੰਗ ਕੀਤੀ ਹੈ ਜਿੰਨਾਂ ਵਿਚ ਕਿਹਾ ਗਿਆ ਹੈ ਕਿ ਅਫਗਾਨਿਸਤਾਨ ਦੀ ਸਰਹੱਦ ‘ਤੇ ਈਰਾਨੀ ਸੁਰੱਖਿਆ ਬਲਾਂ ਦੇ ਹਮਲੇ ਵਿੱਚ ਅਫਗਾਨ ਨਾਗਰਿਕਾਂ ਦੇ ਮਾਰੇ ਗਏ ਅਤੇ ਜ਼ਖਮੀ ਹੋਏ ਹਨ। ਈਰਾਨ ਨੇ ਸਾਰਾਵਨ ਨੇੜੇ ਕਿਸੇ ਵੀ ਗੋਲੀਬਾਰੀ ਦੀ ਘਟਨਾ ਤੋਂ ਇਨਕਾਰ ਕੀਤਾ ਹੈ। ਇਹ ਇਲਾਕਾ ਦੇਸ਼ ਦੇ ਅਸ਼ਾਂਤ ਦੱਖਣ-ਪੂਰਬੀ ਸੂਬੇ ਸਿਸਤਾਨ ਅਤੇ ਬਲੋਚਿਸਤਾਨ ਦਾ ਇੱਕ ਸ਼ਹਿਰ ਹੈ, ਜੋ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਦੀ ਸਰਹੱਦ ‘ਤੇ ਸਥਿਤ ਹੈ। ਹਾਲਾਂਕਿ ਹਾਲ ਹੀ ਦੇ ਮਹੀਨਿਆਂ ਵਿੱਚ ਈਰਾਨ ਵਿੱਚ ਅਫਗਾਨ ਵਿਰੋਧੀ ਪ੍ਰਵਾਸੀ ਬਿਆਨਬਾਜ਼ੀ ਵਧੀ ਹੈ ਕਿਉਂਕਿ ਪੱਛਮੀ ਦੇਸ਼ਾਂ ਦੀਆਂ ਪਾਬੰਦੀਆਂ ਕਾਰਨ ਇਸਦੀ ਆਰਥਿਕਤਾ ਪ੍ਰਭਾਵਤ ਹੋ ਰਹੀ ਹੈ। ਦੇਸ਼ ਦੇ ਪੁਲਸ ਮੁਖੀ ਨੇ ਦਾਅਵਾ ਕੀਤਾ ਹੈ ਕਿ ਅਗਲੇ ਛੇ ਮਹੀਨਿਆਂ ਵਿੱਚ ਲਗਭਗ 20 ਲੱਖ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾਵੇਗਾ। ਤਾਲਿਬਾਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਕਥਿਤ ਹਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਇਸ ਸਬੰਧ ਵਿਚ ਜਾਣਕਾਰੀ ਦੇਣਗੇ। ਉਨ੍ਹਾਂ ਦੇ ਮੁੱਖ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਪਹਿਲਾਂ ਕਿਹਾ ਸੀ ਕਿ ਈਰਾਨ ਸਰਹੱਦ ‘ਤੇ ਅਫਗਾਨ ਨਾਗਰਿਕਾਂ ਦੀ ਮੌਤ ਅਤੇ ਜ਼ਖਮੀ ਹੋਣ ਦੀਆਂ ਅਫਵਾਹਾਂ ਫੈਲ ਰਹੀਆਂ ਹਨ। ਉਨ੍ਹਾਂ ‘ਤੇ ਐਕਸ ‘ਤੇ ਇਕ ਪੋਸਟ ‘ਵਿਚ ਕਿਹਾ,”ਘਟਨਾ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।” ਇਸ ਮਾਮਲੇ ਦੀ ਪੁਸ਼ਟੀ ਹੋਣ ਤੋਂ ਬਾਅਦ ਜ਼ਰੂਰੀ ਫ਼ੈਸਲਾ ਲਿਆ ਜਾਵੇਗਾ। ਹਲਵਾਸ਼ ਨੇ ਗੋਲੀਬਾਰੀ ‘ਤੇ ਕਈ ਰਿਪੋਰਟਾਂ ਜਾਰੀ ਕੀਤੀਆਂ ਹਨ। ਇਨ੍ਹਾਂ ਨੇ ਹਮਲੇ ਦੇ ਦੋ ਅਣਪਛਾਤੇ ਗਵਾਹਾਂ ਦਾ ਹਵਾਲਾ ਦਿੱਤਾ ਅਤੇ ਹੋਰਾਂ ਨੇ ਦਾਅਵਾ ਕੀਤਾ ਕਿ ਮਰਨ ਵਾਲਿਆਂ ਦੀ ਗਿਣਤੀ ਘੱਟੋ-ਘੱਟ ਦਰਜਨਾਂ ਸੀ ਅਤੇ ਕਈ ਜ਼ਖਮੀ ਹੋਏ । ਹਲਵਾਸ਼ ਨੇ ਦੋਸ਼ ਲਾਇਆ ਕਿ ਈਰਾਨੀ ਸੁਰੱਖਿਆ ਬਲਾਂ ਨੇ ਹਮਲੇ ਵਿੱਚ ਹਥਿਆਰਾਂ ਅਤੇ ਰਾਕੇਟ ਦੋਵਾਂ ਦੀ ਵਰਤੋਂ ਕੀਤੀ। ਅਫਗਾਨਿਸਤਾਨ ਵਿੱਚ ਮਨੁੱਖੀ ਅਧਿਕਾਰਾਂ ਲਈ ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਦੂਤ ਰਿਚਰਡ ਬੇਨੇਟ ਨੇ ਰਿਪੋਰਟਾਂ ਦੀ ਜਾਂਚ ਦੀ ਮੰਗ ਕਰਦੇ ਹੋਏ ਕਿਹਾ ਕਿ ਉਹ “ਡੂੰਘੇ ਚਿੰਤਤ ਹਨ।”

Related posts

ਅਮਰੀਕੀ ਹੈਲੀਕਾਪਟਰ ਨਾਲ ਲਟਕ ਕੇ ਤਾਲਿਬਾਨ ਅੱਤਵਾਦੀ ਦਾ ਝੰਡਾ ਲਹਿਰਾਉਣ ਦੀ ਕੋਸ਼ਿਸ਼ ਰਹੀ ਅਸਫ਼ਲ

Bunty

ਹੜ੍ਹ ਰਾਹਤ ਕੈਂਪਾਂ ਤੋਂ ਘਰ ਪਰਤ ਰਹੀ ਬੱਸ ਨੂੰ ਅੱਗ ਲੱਗਣ ਕਾਰਨ 12 ਬੱਚਿਆਂ ਸਮੇਤ 18 ਦੀ ਮੌਤ

Bunty

ਯੂਰਪ ਵਿੱਚ ਤਣਾਅ: ਫਰਾਂਸ, ਇਟਲੀ ਅਤੇ ਸਪੇਨ ਵਿੱਚ ਪ੍ਰਦਰਸ਼ਨਕਾਰੀਆਂ ਦੀਆਂ ਪੁਲਿਸ ਨਾਲ ਝੜਪਾਂ

admin