India

ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਸਬੰਧੀ ਪਟੀਸ਼ਨ ’ਤੇ ਸੁਣਵਾਈ ਲਈ ਵਿਚਾਰ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਤੈਅ ਸਮੇਂ ਦੇ ਅੰਦਰ ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਅਪੀਲ ਕਰਦੀ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰਨ ’ਤੇ ਵਿਚਾਰ ਕਰੇਗਾ। ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੋਪਾਲ ਸ਼ੰਕਰਨਾਰਾਇਣਨ ਨੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੂੰ ਅਪੀਲ ਕੀਤੀ ਕਿ ਪਟੀਸ਼ਨ ’ਤੇ ਤੁਰੰਤ ਕਾਰਵਾਈ ਦੀ ਲੋੜ ਹੈ। ਇਸ ’ਤੇ ਚੀਫ਼ ਜਸਟਿਸ ਨੇ ਕਿਹਾ, ‘‘ਮੈਂ ਇਸ ਨੂੰ ਦੇਖਾਂਗਾ।’’ ਸੁਪਰੀਮ ਕੋਰਟ ਨੇ ਅੱਜ 4:1 ਦੇ ਬਹੁਮਤ ਨਾਲ ਫੈਸਲਾ ਸੁਣਾਉਂਦੇ ਹੋਏ ਅਸਾਮ ਵਿੱਚ ਗੈਰ-ਕਾਨੂੰਨੀ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਸਬੰਧੀ ਨਾਗਰਿਕਤਾ ਐਕਟ ਦੀ ਧਾਰਾ 6ਏ ਦੀ ਸੰਵਿਧਾਨਕ ਵੈਧਤਾ ਬਰਕਰਾਰ ਰੱਖੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਕਿਹਾ ਕਿ ਅਸਾਮ ਸਮਝੌਤਾ ਪਰਵਾਸ ਦੀ ਸਮੱਸਿਆ ਦੀ ਸਿਆਸਤ ਦਾ ਹੱਲ ਹੈ। ਚੀਫ਼ ਜਸਟਿਸ ਚੰਦਰਚੂੜ, ਜਸਟਿਸ ਸੂਰਿਆਕਾਂਤ, ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜਸਟਿਸ ਮਨੋਜ ਮਿਸ਼ਰਾ ਨੇ ਬਹੁਤ ਨਾਲ ਸੁਣਾਏ ਗਏ ਆਪਣੇ ਫੈਸਲੇ ਵਿੱਚ ਕਿਹਾ ਕਿ ਸੰਸਦ ਕੋਲ ਇਸ ਪ੍ਰਬੰਧ ਨੂੰ ਲਾਗੂ ਕਰਨ ਦੀ ਵਿਧਾਨਕ ਸਮਰੱਥਾ ਹੈ। ਜਸਟਿਸ ਪਾਰਦੀਵਾਲਾ ਨੇ ਅਸਹਿਮਤੀ ਜ਼ਾਹਿਰ ਕਰਦੇ ਹੋਏ ਧਾਰਾ 6ਏ ਨੂੰ ਅਸੰਵਿਧਾਨਕ ਕਰਾਰ ਦਿੱਤਾ।

Related posts

24 ਦੇਸ਼ਾਂ ਵਿੱਚ ਭਾਰਤੀ ਨਿਰਯਾਤ ਸਾਲ-ਦਰ-ਸਾਲ ਵਧਿਆ

admin

ਭਾਰਤ ਇੱਕ ਗਲੋਬਲ ਜਹਾਜ਼ ਨਿਰਮਾਣ ਕੇਂਦਰ ਬਣਨ ਦੇ ਲਈ ਤਿਆਰ

admin

ਭਾਰਤੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਰਿਕਾਰਡ ਤੋੜ ਸੇਲ ਹੋਈ !

admin