International

ਭਾਰਤੀ ਜਾਂਚ ਕਮੇਟੀ ਨਾਲ ਮੀਟਿੰਗ ਸਾਰਥਕ ਰਹੀ: ਅਮਰੀਕਾ

ਵਾਸ਼ਿੰਗਟਨ – ਅਮਰੀਕਾ ਨੇ ਇਕ ਅਮਰੀਕੀ ਸਿੱਖ ਵੱਖਵਾਦੀ ਆਗੂ ਦੀ ਹੱਤਿਆ ਦੀ ਸਾਜਿਸ਼ ਵਿੱਚ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਜਾਂਚ ਲਈ ਗਠਿਤ ਭਾਰਤੀ ਜਾਂਚ ਕਮੇਟੀ ਦੇ ਦੇਸ਼ ਦੇ ਦੌਰੇ ਦੌਰਾਨ ਹੋਈ ਮੀਟਿੰਗ ਨੂੰ ਸਾਰਥਕ ਦੱਸਦੇ ਹੋਏ ਕਿਹਾ ਕਿ ਉਹ ਭਾਰਤ ਵੱਲੋਂ ਮਿਲੇ ਸਹਿਯੋਗ ਤੋਂ ਸੰਤੁਸ਼ਟ ਹਨ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਦੀ ਪ੍ਰੈੱਸ ਕਾਨਫਰੰਸ ’ਚ ਕਿਹਾ, ‘‘ਅਸੀਂ ਭਾਰਤ ਵੱਲੋਂ ਮਿਲ ਰਹੇ ਸਹਿਯੋਗ ਤੋਂ ਸੰਤੁਸ਼ਟ ਹਾਂ। ਇਹ ਇਕ ਲਗਤਾਰ ਚੱਲਣ ਵਾਲੀ ਪ੍ਰਕਿਰਿਆ ਹੈ। ਅਸੀਂ ਇਸ ’ਤੇ ਉਨ੍ਹਾਂ ਦੇ ਨਾਲ ਕੰਮ ਕਰਨਾ ਜਾਰੀ ਰੱਖਾਂਗੇ, ਜਿਵੇਂ ਅਸੀਂ ਉਨ੍ਹਾਂ ਨੂੰ ਆਪਣੀ ਜਾਂਚ ਬਾਰੇ ਅਪਡੇਟ ਕਰਦੇ ਰਹੇ ਹਾਂ, ਉਸੇ ਤਰ੍ਹਾਂ ਅਸੀਂ ਉਨ੍ਹਾਂ ਦੀ ਜਾਂਚ ਦੇ ਸੰਦਰਭ ਵਿੱਚ ਸਾਨੂੰ ਜਾਣਕਾਰੀ ਮੁਹੱਈਆ ਕਰਵਾਉਣ ਦੀ ਵੀ ਸ਼ਲਾਘਾ ਕਰਦੇ ਹਾਂ।’’

Related posts

HAPPY DIWALI 2025 !

admin

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin