ਅੰਮ੍ਰਿਤਸਰ – ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਅੱਜ-ਕੱਲ੍ਹ ਜਬਰਦਸਤ ਤਿਆਰੀਆਂ ਚੱਲ ਰਹੀਆਂ ਹਨ। ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਲਈ ਸਿੱਖ ਸੰਗਤਾਂ ਦੇ ਵਿੱਚ ਭਾਰੀ ਉਸ਼ਾਹ ਪਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਵੇਖਦਿਆਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਇਮਾਰਤਾਂ ਨੂੰ ਫੁੱਲਾਂ ਦੇ ਨਾਲ ਸਜਾਇਆ ਜਾ ਰਿਹਾ ਹੈ।
next post