Punjab

ਖ਼ਾਲਸਾ ਕਾਲਜ ਵਿਖੇ ਪੋਸਟਰ ਮੁਕਾਬਲਾ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਪੋਸਟਰ ਮੁਕਾਬਲੇ ਦੌਰਾਨ ਡਾ. ਏ. ਕੇ. ਕਾਹਲੋਂ, ਡਾ. ਦੀਪਕ ਦੇਵਗਨ, ਡਾ. ਸਵਰਾਜ ਕੌਰ ਤੇ ਹੋਰ ਸਟਾਫ਼ ਅਤੇ ਹਾਜ਼ਰ ਵਿਦਿਆਰਥੀ।

ਅੰਮ੍ਰਿਤਸਰ – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ ਬੀ. ਐੱਸ. ਸੀ. ਆਨਰਜ਼ ਟਰੈੱਵਲ ਐਂਡ ਟੂਰਿਜ਼ਮ ਸਮੈਸਟਰ ਪਹਿਲਾਂ ਦੇ ਵਿਦਿਆਰਥੀਆਂ ਲਈ ਪੋਸਟਰ ਮੁਕਾਬਲਾ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ‘ਸੈਰ-ਸਪਾਟਾ ਅਤੇ ਸ਼ਾਂਤੀ’ ਵਿਸ਼ੇ ’ਤੇ ਕਰਵਾਏ ਗਏ ਪ੍ਰੋਗਰਾਮ ’ਚ ਵਿਦਿਆਰਥੀਆਂ ਨੂੰ ਆਪਣੇ ਵਿਚਾਰਾਂ ਨੂੰ ਸਿਰਜਣਾਤਮਕ ਢੰਗ ਨਾਲ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ ਕਿ ਕਿਵੇਂ ਸੈਰ ਸਪਾਟਾ ਸੱਭਿਆਚਾਰਾਂ ’ਚ ਵਿਸ਼ਵ-ਵਿਆਪੀ ਸਦਭਾਵਨਾ ਅਤੇ ਆਪਸੀ ਸਮਝ ਨੂੰ ਵਧਾ ਸਕਦਾ ਹੈ।

ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਹੈੱਡ ਅਤੇ ਡੀਨ ਡਾ: ਏ. ਕੇ. ਕਾਹਲੋਂ ਅਤੇ ਬੀ. ਐੱਸ. ਸੀ. ਆਨਰਜ਼. ਟਰੈਵਲ ਐਂਡ ਟੂਰਿਜ਼ਮ ਦੇ ਇੰਚਾਰਜ ਡਾ. ਅਜੈ ਸਹਿਗਲ ਵੱਲੋਂ ਵਿਸ਼ਵ ਸੈਰ-ਸਪਾਟਾ ਦਿਵਸ ਨੂੰ ਸਮਰਪਿਤ ਵਿਉਂਤਬੰਦੀ ਢੰਗ ਨਾਲ ਉਲੀਕੇ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤਾ। ਉਨ੍ਹਾਂ ਪ੍ਰੋਗਰਾਮ ਸਬੰਧੀ ਸ਼ੁਭਕਾਮਨਾਵਾਂ ਦਿੰਦਿਆਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਸਖ਼ਤ ਮਿਹਨਤ ਦੀ ਪ੍ਰਸੰਸਾ ਕਰਦਿਆਂ ਅਜਿਹੀਆਂ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਸਰਵਪੱਖੀ ਵਿਕਾਸ ’ਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਉਕਤ ਮੁਕਾਬਲੇ ’ਚ ਸਰਗਰਮੀ ਨਾਲ ਹਿੱਸਾ ਲੈਂਦਿਆਂ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਤੀਯੋਗਿਤਾ ਦਾ ਉਦੇਸ਼ ਵਿਦਿਆਰਥੀਆਂ ਨੂੰ ਸੈਰ-ਸਪਾਟੇ ਸਬੰਧੀ ਸ਼ਾਂਤੀ ਬਣਾਉਣ ਦੇ ਸਾਧਨ ਵਜੋਂ ਆਲੋਚਨਾਤਮਕ ਤੌਰ ’ਤੇ ਸੋਚਣ ਲਈ ਉਤਸ਼ਾਹਿਤ ਕਰਨਾ ਅਤੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਨੂੰ ਜੋੜਨ ਲਈ ਇਸ ਦੀ ਮਹੱਤਤਾ ਨੂੰ ਉਜਾਗਰ ਕਰਨਾ ਸੀ।

ਇਸ ਮੌਕੇ ਡਾ. ਕਾਹਲੋਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਸਮਾਗਮ ਦਾ ਮਕਸਦ ਟਿਕਾਊ ਸੈਰ-ਸਪਾਟਾ ਅਭਿਆਸਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ ਕਿ ਕਿਵੇਂ ਸੈਰ-ਸਪਾਟਾ ਸਥਾਨਕ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸ਼ਾਂਤੀ ਬਣਾਈ ਰੱਖਣ ’ਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਨੂੰ ਵਧਾਉਣ ਅਤੇ ਸੈਰ ਸਪਾਟੇ ਰਾਹੀਂ ਸ਼ਾਂਤੀ ਨੂੰ ਉਤਸ਼ਾਹਿਤ ਕਰਨ ’ਚ ਉਨ੍ਹਾਂ ਦੀ ਭੂਮਿਕਾ ’ਚ ਅਜਿਹੇ ਸਮਾਗਮਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੇ ਯਤਨਾਂ ਅਤੇ ਸਿਰਜਣਾਤਮਕਤਾ ’ਤੇ ਖੁਸ਼ੀ ਦਾ ਇਜਹਾਰ ਕਰਦਿਆਂ ਜਾਗਰੂਕ ਕੀਤਾ ਕਿ ਕਿਵੇਂ ਸੈਰ-ਸਪਾਟਾ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਇਕ ਹੋਰ ਸ਼ਾਂਤੀਪੂਰਨ ਸੰਸਾਰ ਸਬੰਧੀ ਯੋਗਦਾਨ ਪਾ ਸਕਦਾ ਹੈ।

ਇਸ ਮੌਕੇ ਕੋਆਰਡੀਨੇਟਰ ਡਾ. ਸਹਿਗਲ ਨੇ ਕਿਹਾ ਕਿ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਇਕ ਵਧੀਆ ਪਲੇਟਫਾਰਮ ਪ੍ਰਦਾਨ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਲਈ ਅਜਿਹੇ ਸਾਰਥਿਕ ਵਿਸ਼ਿਆਂ ਦੀ ਖੋਜ ਕਰਦੇ ਰਹਿਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ  ਡਾ. ਨਿਧੀ ਸੱਭਰਵਾਲ, ਪ੍ਰੋ. ਸ਼ੀਤਲ ਗੁਪਤਾ, ਪ੍ਰੋ. ਪਾਰੁਲ ਸ਼ਰਮਾ, ਪ੍ਰੋ. ਹੀਰਾ ਸਿੰਘ, ਸ੍ਰੀਮਤੀ ਤ੍ਰਿਵੇਣੀ ਸਹਿਗਲ ਹਾਜ਼ਰ ਸਨ। ਇਸ ਮੌਕੇ ਡਾ. ਸਵਰਾਜ ਕੌਰ, ਡਾ. ਪੂਨਮ ਸ਼ਰਮਾ ਡਾ. ਦੀਪਕ ਦੇਵਗਨ ਨੇ ਮੁਕਾਬਲੇ ਦੇ ਜੱਜਮੈਂਟ ਦੀ ਭੂਮਿਕਾ ਅਦਾ ਕੀਤੀ।

Related posts

ਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇ

admin

ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵੱਲੋਂ ਸਰਕਾਰਾਂ ਨੂੰ 2 ਮਾਰਚ ਤੱਕ ਦਾ ਸਮਾਂ ਦਿੱਤਾ

admin

ਵਿਦਿਆਰਥੀਆਂ ’ਚ ਖੇਡ-ਏਕਤਾ ਭਾਵਨਾ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ

admin