ਸ੍ਰੀ ਅਨੰਦਪੁਰ ਸਾਹਿਬ – ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹੀਆਂ ਜਾ ਰਿਹਾ ਹੈ। ਪਿੰਡਾਂ ਵਿੱਚ 2024 ਦੀਆਂ ਪੰਚਾਇਤ ਚੋਣਾਂ ਦੋਰਾਨ ਲੋਕਾਂ ਦੇ ਮਿਲੇ ਭਰਪੂਰ ਸਮਰਥਨ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਲਗਭਗ ਢਾਈ ਸਾਲ ਦੀ ਕਾਰਗੁਜਾਰੀ ਤੇ ਮੋਹਰ ਲਗਾਈ ਹੈ, ਹੁਣ ਅਸੀ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀ ਛੱਡਾਂਗੇ।
ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਸੱਧੇਵਾਲ ਵਿੱਚ ਜੇਤੂ ਸਰਪੰਚ ਤੇ ਪੰਚਾਇਤ ਮੈਬਰਾਂ ਦੇ ਸਨਮਾਨ ਵਿੱਚ ਰੱਖੇ ਸ਼ੁਕਰਾਨੇ ਦੇ ਪਾਠ ਦੀ ਅਰਦਾਸ ਵਿਚ ਸ਼ਾਮਿਲ ਹੋਣ ਮੌਕੇ ਕੀਤਾ। ਇਸ ਮੌਕੇ ਨਵੀ ਚੁਣੀ ਪੰਚਾਇਤ ਜਸਵੰਤ ਸਿੰਘ ਸਰਪੰਚ, ਸਪਨਾ ਸ਼ਰਮਾ ਪੰਚ, ਤ੍ਰਿਸ਼ਨਾ ਦੇਵੀ ਪੰਚ, ਸਤ ਪ੍ਰਕਾਸ਼ ਪੰਚ, ਅਮ੍ਰਿਤਪਾਲ ਸਿੰਘ ਪੰਚ, ਭੁਪਿੰਦਰ ਸਿੰਘ ਪੰਚ, ਸਰੋਵਰ ਦੇਵੀ ਪੰਚ, ਜਤਿਨ ਧੀਮਾਨ ਪੰਚ ਦਾ ਵਿਸੇਸ਼ ਸਨਮਾਨ ਕੀਤਾ ਗਿਆ ਅਤੇ ਪੰਚਾਇਤ ਵੱਲੋਂ ਇਲਾਕੇ ਦੀ ਸੁੱਖ ਸ਼ਾਤੀ ਲਈ ਰਖਵਾਏ ਸੁਖਮਨੀ ਸਾਹਿਬ ਦੇ ਪਾਠ ਵਿਚ ਹਾਜ਼ਰੀ ਲਗਵਾਈ ਗਈ। ਉਨ੍ਹਾਂ ਨੇ ਕਿਹਾ ਕਿ ਪਿਛਲੇ 75 ਸਾਲ ਤੋਂ ਸਾਡੇ ਸੂਬੇ ਦੇ ਲੋਕ ਬੁਨਿਆਦੀ ਸਹੂਲਤਾਂ ਦੀ ਅਣਹੋਂਦ ਕਾਰਨ ਬੇਹੱਦ ਮੁਸ਼ਕਿਲਾਂ ਵਾਲਾ ਜੀਵਨ ਬਤੀਤ ਕਰ ਰਹੇ ਹਨ। ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਡੇ ਪਿੰਡਾਂ ਦੀਆਂ ਸੰਪਰਕ ਸੜਕਾਂ, ਗਲੀਆਂ, ਨਾਲੀਆਂ, ਜਲ ਸਪਲਾਈ, ਗੰਦੇ ਪਾਣੀ ਦੀ ਨਿਕਾਸੀ, ਛੱਪੜਾ ਦੀ ਸਫਾਈ, ਧਰਮਸ਼ਾਲਾ, ਸਮਸ਼ਾਨ ਘਾਟ, ਕਮਿਊਨਿਟੀ ਸੈਂਟਰ ਵਰਗੀਆਂ ਸਹੂਲਤਾਂ ਦਹਾਕਿਆਂ ਬਾਅਦ ਵੀ ਆਮ ਲੋਕਾਂ ਤੱਕ ਨਹੀ ਉਪਲੱਬਧ ਹੋਈਆਂ ਹਨ, ਪ੍ਰੰਤੂ ਪਿਛਲੇ ਢਾਈ ਸਾਲਾ ਵਿੱਚ ਜੋ ਵਿਕਾਸ ਦੀ ਰਫਤਾਰ ਨੂੰ ਗਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਦਿੱਤੀ ਹੈ, ਉਸ ਦੇ ਨਤੀਜੇ ਸਾਰਥਕ ਤੌਰ ਤੇ ਸਾਹਮਣੇ ਆਏ ਹਨ। ਵਿਧਾਨ ਸਭਾ ਚੋਣਾਂ 2022 ਦੀ ਅਪਾਰ ਸਫਲਤਾ ਤੋਂ ਬਾਅਦ 2024 ਦੀਆਂ ਲੋਕ ਸਭਾਂ ਚੋਣਾਂ ਅਤੇ ਹੁਣ ਪੰਚਾਇਤ ਚੋਣਾਂ ਵਿੱਚ ਲੋਕਾਂ ਨੇ ਸ੍ਰੋਮਣੀ ਅਕਾਲੀ ਦਲ, ਭਾਜਪਾ, ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਵੇ ਅੰਦਰੂਨੀ ਤੌਰ ਤੇ ਇਨ੍ਹਾਂ ਰਵਾਇਤੀ ਪਾਰਟੀਆਂ ਦੀ ਇੱਕਜੁਟਤਾ ਨਾਲ ਆਮ ਆਦਮੀ ਪਾਰਟੀ ਦੇ ਸਮਰਥਨ ਪ੍ਰਾਪਤ ਉਮੀਦਵਾਰਾਂ ਨਾਲ ਮੁਕਾਬਲਾ ਕੀਤਾ, ਪ੍ਰੰਤੂ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਸਾਡੇ ਵਰਕਰਾਂ ਦੀ ਮਿਹਨਤ ਨੇ 90% ਪੰਚਾਇਤਾਂ ਆਮ ਆਦਮੀ ਪਾਰਟੀ ਦੇ ਸਮਰਥਨ ਵਾਲੇ ਉਮੀਦਵਾਰਾਂ ਨੂੰ ਜਿੱਤਾ ਕੇ ਬਣਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਆਸਾਂ ਤੇ ਖਰੇ ਉਤਰਾਂਗੇ ਤੇ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ।
ਇਸ ਮੌਕੇ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ, ਜਸਪਾਲ ਸਿੰਘ ਢਾਹੇ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਅਮਰੀਕ ਸਿੰਘ ਕਾਕੂ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ, ਗੁਰਦਿਆਲ ਸਿੰਘ, ਰਾਜੇਸ਼ ਧੀਮਾਨ, ਨਿਤਿਨ ਸ਼ਰਮਾ, ਅੰਕੁਸ਼ ਪਾਠਕ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।