India

ਬਾਬਾ ਸਿੱਦੀਕੀ ਦੇ ਕਤਲ ਲਈ 50 ਲੱਖ ਰੁ. ਦੀ ਮੰਗ ਕੀਤੀ ਸੀ: ਪੁਲਿਸ

ਮੁੰਬਈ – ਬਾਬਾ ਸਿੱਦੀਕੀ ਕਤਲ ਕੇਸ ਦੀ ਜਾਂਚ ਕਰ ਰਹੀ ਮੁੰਬਈ ਪੁਲਿਸ ਅਧਿਕਾਰੀਆਂ ਨੇ ਖੁਲਾਸਾ ਕੀਤਾ ਹੈ ਕਿ ਪੰਜ ਨਵੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੇ ਕਤਲ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ, ਪਰ ਪੈਸਿਆਂ ਨੂੰ ਲੈ ਕੇ ਅਸਹਿਮਤੀ ਅਤੇ ਐਨਸੀਪੀ ਨੇਤਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਬਾਅਦ ਵਿੱਚ ਪਿੱਛੇ ਹਟ ਗਏ। ਹਾਲਾਂਕਿ ਉਨ੍ਹਾਂ ਨੇ ਸਾਬਕਾ ਵਿਧਾਇਕ ਨੂੰ ਗੋਲੀ ਮਾਰਨ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਾਜ਼ੋ-ਸਾਮਾਨ ਅਤੇ ਹੋਰ ਸਹਾਇਤਾ ਪ੍ਰਦਾਨ ਕੀਤੀ।
ਸਿਟੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਸ਼ੁੱਕਰਵਾਰ ਨੂੰ ਬਾਬਾ ਸਿੱਦੀਕੀ ਦੇ ਨਿਸ਼ਾਨੇਬਾਜ਼ਾਂ ਨੂੰ ਕਥਿਤ ਤੌਰ ’ਤੇ ਹਥਿਆਰਾਂ ਅਤੇ ਹੋਰ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ਾਂ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨਾਲ ਇਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਨੌਂ ਹੋ ਗਈ ਹੈ ਅਤੇ ਤਿੰਨ ਅਹਿਮ ਵਿਅਕਤੀ ਫ਼ਰਾਰ ਹਨ।
ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਨਿਤਿਨ ਗੌਤਮ ਸਪਰੇ (32), ਸੰਭਾਜੀ ਕਿਸਾਨ ਪਾਰਧੀ (44), ਪ੍ਰਦੀਪ ਦੱਤੂ ਥੋਮਬਰੇ (37), ਚੇਤਨ ਦਿਲੀਪ ਪਾਰਧੀ ਅਤੇ ਰਾਮ ਫੁਲਚੰਦ ਕਨੌਜੀਆ (43) ਵਜੋਂ ਹੋਈ ਹੈ। ਉਨ੍ਹਾਂ ਦੀ ਪੁੱਛਗਿੱਛ ਦੌਰਾਨ ਪੁਲਿਸ ਮਾਲੂਮ ਕੀਤਾ ਕਿ ਸਪਰੇ ਦੀ ਅਗਵਾਈ ਵਾਲੇ ਮਾਡਿਊਲ ਨੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਨੂੰ ਮਾਰਨ ਲਈ ਵਿਚੋਲੇ ਤੋਂ 50 ਲੱਖ ਰੁਪਏ ਦੀ ਮੰਗ ਕੀਤੀ ਸੀ। ਇਕਰਾਰਨਾਮੇ ਨੂੰ ਲੈ ਕੇ ਅਸਹਿਮਤੀ ਦੇ ਕਾਰਨ ਇਹ ਕੰਮ ਨਹੀਂ ਹੋਇਆ, ਉਨ੍ਹਾਂ ਨੇ ਪਿੱਛੇ ਹਟਣ ਦਾ ਫੈਸਲਾ ਕੀਤਾ। ਇਸ ਮਾਮਲੇ ਦਾ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ, ਸ਼ੁਭਮ ਲੋਨਕਰ ਅਤੇ ਮੁਹੰਮਦ ਜ਼ੀਸ਼ਾਨ ਅਖਤਰ ਇਸ ਸਮੇਂ ਫਰਾਰ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ।

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin