India

‘ਆਪ’ ਤੇ ਕੇਜਰੀਵਾਲ ਭਵਿੱਖ ਦੀ ਮੇਰੀ ਸਿਆਸੀ ਭੂਮਿਕਾ ਤੈਅ ਕਰਨਗੇ: ਜੈਨ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਨੇ ਅੱਜ ਕਿਹਾ ਕਿ ਉਨ੍ਹਾਂ ਦੀਆਂ ਭਵਿੱਖ ਦੀਆਂ ਸਿਆਸੀ ਜ਼ਿੰਮੇਵਾਰੀਆਂ ਪਾਰਟੀ ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੈਅ ਕਰਨਗੇ। ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿੱਚ ਸ਼ਹਿਰ ਦੀ ਇਕ ਅਦਾਲਤ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਕੁਝ ਘੰਟੇ ਬਾਅਦ ਸ਼ੁੱਕਰਵਾਰ ਰਾਤ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਜੈਨ ਨੂੰ ਜਦੋਂ ਭਵਿੱਖ ਦੀ ਉਨ੍ਹਾਂ ਦੀ ਸਿਆਸੀ ਭੂਮਿਕਾ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ, ‘‘ਮੈਂ ਉਹੀ ਕਰਾਂਗਾ ਜੋ ਸਾਡੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਕਹਿਣਗੇ।’’ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਜੈਨ ਸ਼ੁੱਕਰਵਾਰ ਰਾਤ ਨੂੰ ਕੇਜਰੀਵਾਲ ਨੂੰ ਮਿਲਣ ਲਈ ਫਿਰੋਜ਼ਸ਼ਾਹ ਰੋਡ ’ਤੇ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਗਏ।

Related posts

‘ਆਯੁਸ਼ਮਾਨ ਭਾਰਤ ਯੋਜਨਾ’ ਹੇਠ ਅੱਜ ਤੋਂ ਨਿੱਜੀ ਹਸਪਤਾਲਾਂ ਨੇ ਇਲਾਜ ਕੀਤਾ ਬੰਦ !

admin

ਨਕਲੀ ਦਵਾਈਆਂ ਬਨਾਉਣ ਤੇ ਵੇਚਣ ਵਾਲੇ ਵੱਡੇ ਰੈਕੇਟ ਦਾ ਪਰਦਾਫਾਸ਼ !

admin

admin