India

ਰਾਹੁਲ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਦੇ ਦੋਸ਼ ਹੇਠ ਭਾਜਪਾ ਵਿਧਾਇਕ ਯਤਨਾਲ ’ਤੇ ਕੇਸ ਦਰਜ

ਵਿਜੈਪੁਰਾ (ਕਰਨਾਟਕ) – ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਇੱਥੇ ਹਾਲ ਹੀ ਵਿੱਚ ਇਕ ਜਨਸਭਾ ਦੌਰਾਨ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਵਿਜੈਪੁਰਾ ਦੇ ਵਿਧਾਇਕ ਬਸਨਗੌੜਾ ਪਾਟਿਲ ਯਤਨਾਲ ’ਤੇ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਸ਼ਨਿਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਂਗਰਸ ਦੇ ਨਗਰ ਕੌਂਸਲਰ ਪਰਸ਼ੂਰਾਮ ਹੋਸਾਮਨੀ ਦੀ ਸ਼ਿਕਾਇਤ ’ਤੇ ਸ਼ੁੱਕਰਵਾਰ ਨੂੰ ਕੇਸ ਦਰਜ ਕੀਤਾ ਗਿਆ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ 15 ਅਕਤੂਬਰ ਨੂੰ ਇਕ ਪ੍ਰੋਗਰਾਮ ਵਿੱਚ ਯਤਨਾਲ ਨੇ ਰਾਹੁਲ ਗਾਂਧੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦਿੱਤੇ। ਇਸ ਸ਼ਿਕਾਇਤ ਦੇ ਆਧਾਰ ’ਤੇ ਗਾਂਧੀ ਚੌਕ ਪੁਲਿਸ ਥਾਣੇ ਵਿੱਚ ਯਤਨਾਲ ਖ਼ਿਲਾਫ਼ ਸ਼ਾਂਤੀ ਭੰਗ ਕਰਨ ਲਈ ਜਾਣਬੁੱਝ ਕੇ ਅਪਮਾਨ ਕਰਨ ਅਤੇ ਝੁੱਠੀ ਤੇ ਭਰਮਾਊ ਜਾਣਕਾਰੀ ਫੈਲਾਉਣ ਦਾ ਕੇਸ ਦਰਜ ਕੀਤਾ ਗਿਆ।

 

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin