India

ਫਲਾਇੰਗ ਪਰੀ ਸੀਮਾ ਨੇ ਰਚਿਆ ਇਤਿਹਾਸ, ਏਸ਼ੀਆ ਪੱਧਰ ਤੇ 10000 ਮੀਟਰ ਦੌੜ ਚ ਜਿੱਤਿਆ ਸੋਨਾ

ਚੰਬਾ – ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੀ ਫਲਾਇੰਗ ਪਰੀ ਅਤੇ ਗੋਲਡਨ ਗਰਲ ਵਜੋਂ ਜਾਣੀ ਜਾਂਦੀ ਸੀਮਾ ਨੇ ਹਾਂਗਕਾਂਗ ‘ਚ ਹੋਈ ਏਸ਼ੀਆ ਪੱਧਰੀ 10000 ਮੀਟਰ ਦੌੜ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤਿਆ। ਇਸ ਪ੍ਰਾਪਤੀ ਨਾਲ ਸੀਮਾ ਨੇ ਨਾ ਸਿਰਫ ਆਪਣੀ ਮਿਹਨਤ ਅਤੇ ਲਗਨ ਦਾ ਸਬੂਤ ਦਿੱਤਾ ਹੈ ਸਗੋਂ ਪੂਰੇ ਭਾਰਤ ਦਾ ਨਾਂ ਵੀ ਉੱਚਾ ਕੀਤਾ ਹੈ। ਚੰਬਾ ਦੀ ਪਰੀ ਦਾ ਇਹ ਇਤਿਹਾਸਕ ਪ੍ਰਦਰਸ਼ਨ ਭਾਰਤ ਦੇ ਖੇਡ ਜਗਤ ਲਈ ਇੱਕ ਅਹਿਮ ਪ੍ਰਾਪਤੀ ਹੈ। ਸੀਮਾ ਨੇ ਪੂਰੇ ਆਤਮ ਵਿਸ਼ਵਾਸ ਨਾਲ ਆਪਣੀ ਦੌੜ ਪੂਰੀ ਕੀਤੀ ਅਤੇ ਆਪਣੇ ਮੁਕਾਬਲੇਬਾਜ਼ਾਂ ਨੂੰ ਪਿੱਛੇ ਛੱਡਦੇ ਹੋਏ ਸੋਨ ਤਮਗਾ ਜਿੱਤਿਆ।ਸੀਮਾ ਦੀ ਜਿੱਤ ਨੇ ਏਸ਼ਿਆਈ ਖੇਡਾਂ ਵਿੱਚ ਇੱਕ ਵਾਰ ਫਿਰ ਭਾਰਤ ਦਾ ਨਾਂ ਉੱਚਾਈਆਂ ’ਤੇ ਪਹੁੰਚਾ ਦਿੱਤਾ ਹੈ। ਉਸ ਨੇ ਸਖ਼ਤ ਮਿਹਨਤ ਅਤੇ ਲਗਨ ਦੇ ਬਲਬੂਤੇ ਇਹ ਮੁਕਾਮ ਹਾਸਲ ਕੀਤਾ ਹੈ। ਉਸ ਦੀ ਜਿੱਤ ਨਵੀਂ ਪੀੜ੍ਹੀ ਦੇ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹੈ, ਜੋ ਸਾਬਤ ਕਰਦੀ ਹੈ ਕਿ ਦਿ੍ਰੜ ਇਰਾਦੇ ਅਤੇ ਸਖ਼ਤ ਮਿਹਨਤ ਨਾਲ ਕੋਈ ਵੀ ਸੁਪਨਾ ਸਾਕਾਰ ਹੋ ਸਕਦਾ ਹੈ। ਇਸ ਜਿੱਤ ਨਾਲ ਸੀਮਾ ਨੇ ਸਾਬਤ ਕਰ ਦਿੱਤਾ ਹੈ ਕਿ ਭਾਰਤੀ ਖਿਡਾਰੀ ਅੰਤਰਰਾਸ਼ਟਰੀ ਪੱਧਰ ‘ਤੇ ਵੀ ਚੰਗਾ ਪ੍ਰਦਰਸ਼ਨ ਕਰ ਸਕਦੇ ਹਨ।

Related posts

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

admin

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ

admin

ਹੈਦਰਾਬਾਦੀ ਬਿਰਿਆਨੀ ਰੈਸਟੋਰੈਂਟਾਂ ਵਲੋਂ 70 ਹਜ਼ਾਰ ਕ੍ਰੋੜ ਦਾ ਘੁਟਾਲਾ

admin