ਨਵੀਂ ਦਿੱਲੀ – ਵਿਦੇਸ਼ ਸਕੱਤਰ ਵਿਕਰਮ ਮਿਸਤਰੀ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਅਤੇ ਚੀਨੀ ਵਾਰਤਾਕਾਰ ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ’ਤੇ ਗਸ਼ਤ ਲਈ ਇਕ ਸਮਝੌਤੇ ’ਤੇ ਪਹੁੰਚੇ ਹਨ। ਵਿਦੇਸ਼ ਸਕੱਤਰ ਨੇ ਕਿਹਾ ਕਿ ਭਾਰਤੀ ਅਤੇ ਚੀਨੀ ਵਾਰਤਾਕਾਰ ਬਾਕੀ ਮੁੱਦਿਆਂ ਨੂੰ ਸੁਲਝਾਉਣ ਲਈ ਪਿਛਲੇ ਕੁਝ ਹਫ਼ਤਿਆਂ ਤੋਂ ਸੰਪਰਕ ’ਚ ਹਨ।
ਸਮਝਿਆ ਜਾਂਦਾ ਹੈ ਕਿ ਇਹ ਸਮਝੌਤਾ ਦੇਪਸਾਂਗ ਅਤੇ ਡੇਮਚੋਕ ਇਲਾਕਿਆਂ ’ਚ ਗਸ਼ਤ ਨਾਲ ਸੰਬੰਧਤ ਹੈ। ਇਸ ਸਫ਼ਲਤਾ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿ੍ਰਕਸ ਸਿਖਰ ਸੰਮੇਲਨ ’ਚ ਹਿੱਸਾ ਲੈਣ ਲਈ ਰੂਸੀ ਸ਼ਹਿਰ ਕਜਾਨ ਦੀ ਯਾਤਰਾ ਤੋਂ ਇਕ ਦਿਨ ਪਹਿਲੇ ਹੋਇਆ ਹੈ। ਹਾਲਾਂਕਿ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਉਮੀਦ ਹੈ ਕਿ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ ਬਿ੍ਰਕਸ ਸਿਖਰ ਸੰਮੇਲਨ ਮੌਕੇ ਦੋ-ਪੱਖੀ ਬੈਠਕ ਕਰਨਗੇ।