ਨਵੀਂ ਦਿੱਲੀ – ਭਾਰਤ ਅਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸਮਝੌਤੇ ਨੂੰ ਪੰਜ ਸਾਲ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਭਾਰਤੀ ਸ਼ਰਧਾਲੂਆਂ ਦੀ ਪਾਕਿਸਤਾਨ ਸਥਿਤ ਪਵਿੱਤਰ ਗੁਰਦੁਆਰੇ ਦੀ ‘ਬਿਨਾਂ ਰੁਕਾਵਟ’ ਯਾਤਰਾ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਦਿੱਤੀ। ਇਸ ਤੋਂ ਇਲਾਵਾ, ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਪਾਕਿਸਤਾਨ ਦੁਆਰਾ ਹਰੇਕ ਯਾਤਰੀ ਲਈ 20 ਡਾਲਰ ਦੇ ‘ਸਰਵਿਸ ਚਾਰਜ’ ਦੇ ਸਬੰਧ ਵਿੱਚ ਸ਼ਰਧਾਲੂਆਂ ਦੀਆਂ ਲਗਾਤਾਰ ਬੇਨਤੀਆਂ ਦੇ ਜਵਾਬ ਵਿੱਚ, ਭਾਰਤ ਨੇ ਪਾਕਿਸਤਾਨ ਨੂੰ ਸ਼ਰਧਾਲੂਆਂ ਲਈ ਕੋਈ ਵੀ ਫੀਸ ਜਾਂ ਚਾਰਜ ਮੁਆਫ਼ ਕਰਨ ਦੀ ਆਪਣੀ ਅਪੀਲ ਨੂੰ ਦੁਹਰਾਇਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੂਟਨੀਤਕ ਢੰਗ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ’ਤੇ ਸਮਝੌਤੇ ਦੀ ਜਾਇਜ਼ਤਾ ਨੂੰ ਪੰਜ ਸਾਲਾਂ ਲਈ ਵਧਾਉਣ ’ਤੇ ਸਹਿਮਤੀ ਬਣੀ ਹੈ। ਇਥੇ ਇਹ ਗੱਲ ਵਰਣਨਯੋਗ ਹੈ ਕਿ 24 ਅਕਤੂਬਰ, 2019 ਨੂੰ ਦੋਵੇਂ ਦੇਸ਼ਾਂ ਵੱਲੋਂ ਇਸ ਸਬੰਧੀ ਸਮਝੌਤੇ ’ਤੇ ਹਸਤਾਖ਼ਰ ਕੀਤੇ ਗਏ ਸਨ।
previous post
next post
