India

’84 ਸਿੱਖ ਨਸਲਕੁਸ਼ੀ ਮਾਮਲਾ ਸੱਜਣ ਕੁਮਾਰ ਖ਼ਿਲਾਫ਼ ਕੇਸ ਵਿੱਚ ਬਹਿਸ ਮੁਕੰਮਲ

ਨਵੀਂ ਦਿੱਲੀ – ਦੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊੁਜ਼ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਚੱਲ ਰਹੇ ਕੇਸ ਵਿੱਚ ਅੰਤਿਮ ਬਹਿਸ ਉਤੇ ਸੁਣਵਾਈ ਮੁਕੰਮਲ ਕਰ ਲਈ। ਅਦਾਲਤ ਨੇ ਸਫ਼ਾਈ ਧਿਰ ਦੇ ਵਕੀਲ ਨੂੰ ਉਸ ਫੈਸਲੇ ਦੀ ਕਾਪੀ ਦਾਖ਼ਲ ਕਰਨ ਲਈ ਕਿਹਾ ਹੈ ਜਿਸ ’ਤੇ ਉਹ ਭਰੋਸਾ ਕਰ ਰਹੇ ਹਨ। ਮਾਮਲਾ ਹਾਲੇ ਅਦਾਲਤ ਵੱਲੋਂ ਲੋੜੀਂਦੇ ਸਪੱਸ਼ਟੀਕਰਨ ਲਈ ਰੱਖਿਆ ਗਿਆ ਹੈ। ਇਸ ਤਰ੍ਹਾਂ ਸੱਜਣ ਕੁਮਾਰ ਖ਼ਿਲਾਫ਼ ਜਾਰੀ ਅਦਾਲਤੀ ਕਾਰਵਾਈ ਦਾ ਇਕ ਪੜਾਅ ਪੂਰਾ ਹੋ ਗਿਆ ਹੈ।
ਇਹ ਮਾਮਲਾ 1 ਨਵੰਬਰ, 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਦੰਗਿਆਂ ਦੌਰਾਨ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕੀਤੇ ਗਏ ਕਤਲ ਨਾਲ ਸਬੰਧਤ ਹੈ। ਇਹ ਜਾਣਕਾਰੀ ਇੱਕ ਖ਼ਬਰ ਏਜੰਸੀ ਨੇ ਆਪਣੇ ‘ਐਕਸ’ ਖ਼ਾਤੇ ਉਤੇ ਪਾਈ ਇਕ ਪੋਸਟ ਰਾਹੀਂ ਦਿੱਤੀ ਹੈ।

Related posts

ਮੇਕ ਇਨ ਇੰਡੀਆ ਨਾਲ ਦੇਵਾਂਗੇ ਡਰੈਗਨ ਨੂੰ ਜਵਾਬ

Bunty

ਕੇਜਰੀਵਾਲ ਨੇ ਭਾਜਪਾ ’ਤੇ ਕੱਢੀ ਭੜਾਸ ‘ਮੇਰੇ ਮਾਪਿਆਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰੋ’

Bunty

ਟੀਕਿਆਂ ਨੇ ਦੁਨੀਆ ਭਰ ਵਿੱਚ ਖਤਰਨਾਕ ਬਿਮਾਰੀਆਂ ਨੂੰ ਖਤਮ ਜਾਂ ਪੂਰੀ ਤਰ੍ਹਾਂ ਕੰਟਰੋਲ ਕੀਤਾ

admin