India

ਸਭਿਅਕ ਸਮਾਜ ’ਚ ਹਿੰਸਾ ਅਤੇ ਅੱਤਵਾਦ ਬਰਦਾਸ਼ਤ ਨਹੀਂ: ਪਿ੍ਰਯੰਕਾ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਜੰਮੂ-ਕਸ਼ਮੀਰ ਵਿਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਇਕ ਸੱਭਿਅਕ ਸਮਾਜ ਵਿਚ ਹਿੰਸਾ ਅਤੇ ਅੱਤਵਾਦ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਉੱਤਰੀ ਕਸ਼ਮੀਰ ’ਚ ਵੀਰਵਾਰ ਨੂੰ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਦੇ ਵਾਹਨ ’ਤੇ ਕੀਤੇ ਗਏ ਹਮਲੇ ’ਚ 2 ਜਵਾਨ ਸ਼ਹੀਦ ਹੋ ਗਏ ਅਤੇ 2 ਕੁਲੀਆਂ ਦੀ ਮੌਤ ਹੋ ਗਈ।
ਪਿ੍ਰਯੰਕਾ ਗਾਂਧੀ ਨੇ ਇੰਸਟਾਗ੍ਰਾਮ ’ਤੇ ਪੋਸਟ ਕੀਤਾ, ਜੰਮੂ-ਕਸ਼ਮੀਰ ਦੇ ਗੁਲਮਰਗ ’ਚ ਹੋਏ ਅੱਤਵਾਦੀ ਹਮਲੇ ’ਚ 2 ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਬੇਹੱਦ ਦੁਖਦ ਹੈ। ਹਮਲੇ ’ਚ 2 ਕੁਲੀਆਂ ਨੇ ਵੀ ਆਪਣੀ ਜਾਨ ਗੁਆ ਦਿੱਤੀ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ। ਉਨ੍ਹਾਂ ਨੇ ਕਿਹਾ, ਹਿੰਸਾ ਅਤੇ ਅੱਤਵਾਦ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ।

Related posts

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਦਾ ਪਹਿਲਾ ਬੈਚ ਭਾਰਤ ਪੁੱਜਾ !

admin

ਦਿੱਲੀ ਵਿਧਾਨ-ਸਭਾ ਚੋਣਾਂ: ਚੋਣ ਸਰਵੇਖਣਾਂ ਵਲੋਂ ਵੱਖੋ-ਵੱਖਰੇ ਦਾਅਵੇ !

admin

ਪ੍ਰਧਾਨ ਮੰਤਰੀ ਮੋਦੀ ਵਲੋਂ ਤ੍ਰਿਵੇਣੀ ਸੰਗਮ ਵਿਖੇ ਪੂਜਾ ਅਤੇ ਡੁੱਬਕੀਆਂ !

admin