PunjabSport

ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਦੀਵਾਲੀ ਟੂਰਨਾਮੈਂਟ ਦਾ ਹੋਇਆ ਆਗਾਜ਼

ਖ਼ਾਲਸਾ ਕਾਲਜ ਵਿਖੇ ਉਪ ਕੁਲਪਤੀ ਡਾ. ਮਹਿਲ ਸਿੰਘ 2 ਰੋਜ਼ਾ ਦੀਵਾਲੀ ਟੂਰਨਾਮੈਂਟ ਦੌਰਾਨ ਬੈਠੇ ਵਿਖਾਈ ਦੇ ਰਹੇ ਨਾਲ ਹਨ ਪ੍ਰਿੰਸੀਪਲ ਡਾ. ਏ. ਕੇ. ਕਾਹਲੋਂ, ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਤੇ ਹੋਰ।

ਅੰਮ੍ਰਿਤਸਰ – ਖਾਲਸਾ ਕਾਲਜ ਵਿਖੇ 2 ਰੋਜ਼ਾ ਦੀਵਾਲੀ ‘ਇੰਟਰ ਖ਼ਾਲਸਾ ਕਾਲਜ ਟੂਰਨਾਮੈਂਟ’ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਇਸ ਟੂਰਨਾਮੈਂਟ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ 13 ਕਾਲਜਾਂ ਦੀਆਂ ਟੀਮਾਂ ਆਪਣੀਆਂ ਖੇਡਾਂ ਦਾ ਮੁਜ਼ਾਹਰਾ ਕਰਨਗੀਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਟੂਰਨਾਮੈਂਟ ਦਾ ਗੁਬਾਰੇ ਛੱਡ ਕੇ ਉਦਘਾਟਨ ਕੀਤਾ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਏ. ਕੇ. ਕਾਹਲੋਂ ਅਤੇ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਦੀਵਾਲੀ ਟੂਰਨਾਮੈਂਟ ’ਚ ਕ੍ਰਿਕੇਟ, ਬਾਸਕਟਬਾਲ, ਬੈਡਮਿੰਟਨ, ਵਾਲੀਵਾਲ, ਟੱਗ-ਆਫ-ਵਾਰ ਅਤੇ ਅਥਲੈਟਿਕਸ ਆਦਿ ਵੱਖ-ਵੱਖ ਖੇਡ ਮੁਕਾਬਲਿਆਂ ’ਚ ਵਿਦਿਆਰਥੀ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨਗੇ,

ਇਸ ਮੌਕੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਅੱਜ ਦੇ ਦੌਰ ’ਚ ਖੇਡਾਂ ਦੀ ਘੱਟਦੀ ਰੁੱਚੀ ਵਿਦਿਆਰਥੀਆਂ ’ਚ ਸਰੀਰਿਕ ਅਤੇ ਮਾਨਸਿਕ ਰੋਗਾਂ ਦਾ ਕਾਰਨ ਬਣ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਿਰੋਲ ਖੇਡ ਭਾਵਨਾ ਦੇ ਤਹਿਤ ਮੁਕਾਬਲਿਆਂ ’ਚ ਹਿੱਸਾ ਲੈ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੜ੍ਹਾਈ ਤੋਂ ਇਲਾਵਾ ਖੇਡਾਂ ’ਚ ਚੰਗਾ ਸਥਾਨ ਹਾਸਲ ਕਰਕੇ ਕਾਲਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਵੀ ਪ੍ਰੇਰਿਤ ਕੀਤਾ

ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਵਿਦਿਆਰਥੀਆਂ ਨੂੰ ਇਕ ਦੂਸਰੇ ਦੇ ਨਜਦੀਕ ਲਿਆਉਣ ਅਤੇ ਆਪਸੀ ਸਾਂਝ ਅਤੇ ਮਿਲਵਰਤਣ ਪੈਦਾ ਕਰਨ ਲਈ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖੀ ਸਰੀਰ ਦੇ ਸਰਬਪੱਖੀ ਵਿਕਾਸ ਲਈ ਅਤਿ ਲਾਹੇਵੰਦ ਹਨ ਅਤੇ ਵਿਦਿਆਰਥੀਆਂ ਨੂੰ ਹਾਰ ਜਿੱਤ ਦੀ ਭਾਵਨਾ ਤੋਂ ਬਿਨ੍ਹਾਂ ਇਨ੍ਹਾਂ ’ਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ’ਚ 29 ਅਕਤੂਬਰ ਨੂੰ ਸੰਪੰਨ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵਿਦਿਆਰਥੀਆਂ ਨੂੰ ਖੇਡਾਂ ਸਬੰਧੀ ਪ੍ਰੇਰਿਤ ਕਰਨ ਉਪਰੰਤ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਨਗੇ।

ਇਸ ਉਕਤ ਮੁਕਾਬਲੇ ’ਚ ਕੌਂਸਲ ਅਧੀਨ ਖ਼ਾਲਸਾ ਕਾਲਜ ਅੰਮ੍ਰਿਤਸਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ, ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸ, ਖ਼ਾਲਸਾ ਕਾਲਜ ਆਫ ਫਿਜੀਕਲ ਐਜੂਕੇਸ਼ਨ, ਖ਼ਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਮੋਹਾਲੀ, ਖ਼ਾਲਸਾ ਕਾਲਜ ਆਫ਼ ਨਰਸਿੰਗ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀਆਂ ਟੀਮਾਂ ਆਪਣੇ ਜੌਹਰ ਵਿਖਾਉਣਗੇ।

ਇਸ ਤੋਂ ਪਹਿਲਾਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਪ੍ਰਿੰ: ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਇਸ ਦੀਵਾਲੀ ਟੂਰਨਾਮੈਂਟ ਖ਼ਾਲਸਾ ਕਾਲਜ ਦੀ ਵੱਖਰੀ ਪਹਿਚਾਣ ਬਣ ਚੁੱਕਾ ਹੈ, ਜੋ ਕਿ ਹਰ ਸਾਲ ਦੀਵਾਲੀ ਮੌਕੇ ’ਤੇ ਕਰਵਾਇਆ ਜਾਂਦਾ ਹੈ। ਇਸ ਮੌਕੇ ਕਾਲਜ ਰਜਿਸਟਰਾਰ ਪ੍ਰੋ ਦਵਿੰਦਰ ਸਿੰਘ, ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਪ੍ਰਿੰਸੀਪਲ ਗੁਰਦੇਵ ਸਿੰਘ ਆਦਿ ਤੋਂ ਵੱਡੀ ਗਿਣਤੀ ’ਚ ਹੋਰ ਸਟਾਫ ਵੀ ਹਾਜਰ ਸਨ।

Related posts

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

admin

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

admin

US ਇਮੀਗ੍ਰੇਸ਼ਨ ਕੋਰਟ ‘ਚ 3.38 ਮਿਲੀਅਨ ਕੇਸ ਫੈਸਲੇ ਦੀ ਉਡੀਕ ‘ਚ : ਪ੍ਰਵਾਸੀ ਕਾਨੂੰਨ ਦੀ ਪਾਲਣਾ ਕਰਦੇ, ਨਾ ਕਿ ਕ੍ਰਿਮੀਨਲ !

admin