ਅੰਮ੍ਰਿਤਸਰ – ਖਾਲਸਾ ਕਾਲਜ ਦੀ ਵਿਦਿਆਰਥਣ ਨੇ ਯੂ. ਜੀ. ਨੈਟ ਵੱਲੋਂ ਪ੍ਰੋਫੈਸਰਾਂ ਦੀ ਭਰਤੀ ਲਈ ਰੱਖੇ ਲਾਜਮੀ ਨੈਸ਼ਨਲ ਇਲਜੀਬਿਲਟੀ ਦੀ ਪ੍ਰੀਖਿਆ ਨੂੰ ਪਾਸ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਏ. ਕੇ. ਕਾਹਲੋਂ ਨੇ ਐੱਮ. ਏ. ਅੰਗਰੇਜੀ ਦੇ ਵਿਦਿਆਰਥੀ ਅਮਨਪ੍ਰੀਤ ਕੌਰ ਨੂੰ ਵਧਾਈ ਦਿੰਦਿਆ ਦੱਸਿਆ ਕਿ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਰੋਜਗਾਰ ਮੁਹਾਈਆ ਕਰਵਾਊਣ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ। ਉਨ੍ਹਾਂ ਨੇ ਅਧਿਆਪਕਾਂ ਦੀ ਵੱਲੋਂ ਕੀਤੀ ਜਾਂਦੀ ਅਣਥੱਕ ਮਿਹਨਤ ਲਈ ਸ਼ਲਾਘਾ ਕਰਦਿਆਂ ਮੁਬਾਰਕਬਾਦ ਦਿੱਤੀ।
ਇਸ ਮੌਕੇ ਵਿਭਾਗ ਦੇ ਮੁੱਖੀ, ਪ੍ਰੋਫੈਸਰ ਸੁਪਨਿੰਦਰਜੀਤ ਕੌਰ ਨੇ ਅਮਨਪ੍ਰੀਤ ਕੌਰ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆ ਦੱਸਿਆ ਕਿ ਉਹ ਐੱਮ. ਏ. ਅੰਗਰੇਜੀ ਦੀ ਵਿਦਿਆਰਥਣ ਹੈ ਅਤੇ ਆਪਣੀ ਲਗਨ ਅਤੇ ਮਿਹਨਤ ਕਰਕੇ ਵਿਦਿਆਰਥੀਆਂ ਲਈ ਹਮੇਸ਼ਾ ਪ੍ਰਰੇਣਾ ਸਰੋਤ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਉਸ ’ਤੇ ਮਾਣ ਹੈ ਅਤੇ ਉਸ ਦੀ ਹਮੇਸ਼ਾ ਚੜਦੀ ਕਲਾ ਲਈ ਅਰਦਾਸ ਕਰਦਾ ਹੈ। ਇਸ ਮੌਕੇ ਪ੍ਰੋ: ਮਕਲਿੰਦਰ ਸਿੰਘ, ਡਾ. ਸਾਂਵਤ ਸਿੰਘ ਮੰਟੋ, ਪ੍ਰੋ: ਦਲਜੀਤ ਸਿੰਘ, ਪ੍ਰੋ: ਮਮਤਾ ਮਹਿੰਦਰੂ, ਪ੍ਰੋ: ਵਿਜੈ ਬਰਨਾਡ, ਡਾ. ਜਸਵਿੰਦਰ ਕੌਰ ਔਲਖ ਪ੍ਰੋਫੈਸਰ ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ।
