International

ਬੰਦੀ ਛੋੜ ਦਿਵਸ ਤੇ ਦੀਵਾਲੀ ’ਤੇ ਗੁ. ਕਰਤਾਰਪੁਰ ਸਾਹਿਬ ਪਾਕਿਸਤਾਨ ’ਚ ਨਹੀਂ ਹੋਈ ਦੀਪਮਾਲਾ, ਕੋਰੀਡੋਰ ਜਗਮਗਾਇਆ

ਡੇਰਾ ਬਾਬਾ – ਬੰਦੀ ਛੋੜ ਤੇ ਦੀਵਾਲੀ ਮੌਕੇ ਜਿੱਥੇ ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ’ਤੇ ਬਣਿਆ ਸ੍ਰੀ ਕਰਤਾਰਪੁਰ ਕੋਰੀਡੋਰ ਜਿੱਥੇ ਜੱਗ ਮੱਗ ਕਰ ਰਿਹਾ ਹੈ, ਉਥੇ ਸਰਹੱਦੋਂ ਪਾਰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਦੀਪਮਾਲਾ ਨਹੀਂ ਕੀਤੀ ਗਈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੋਂ ਪਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਕੇ ਪਰਤੇ ਸ਼ਰਧਾਲੂਆਂ ਨੇ ਕੀਤਾ। ਦੱਸਣ ਯੋਗ ਹੈ ਕਿ ਇਸ ਵਾਰ ਵੀਰਵਾਰ ਨੂੰ ਦੀਵਾਲੀ ਮੌਕੇ ਸਰਕਾਰੀ ਛੁੱਟੀ ਹੋਣ ਅਤੇ ਸ਼ੁੱਕਰਵਾਰ ਨੂੰ ਵੀ ਲੋਕਾਂ ਵੱਲੋਂ ਦੀਵਾਲੀ ਮਨਾਉਣ ਕਾਰਨ ਦੋ ਦਿਨਾਂ ਵਿੱਚ ਡੇਰਾ ਬਾਬਾ ਨਾਨਕ ਦੀ ਸਰਹੱਦ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘਟੀ ਹੈ। ਇੱਥੇ ਦੱਸਣ ਯੋਗ ਹੈ ਕਿ ਵੀਰਵਾਰ ਨੂੰ 135 ਤੇ ਸ਼ੁੱਕਰਵਾਰ ਨੂੰ 217 ਸ਼ਰਧਾਲੂਆਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਗਏ ਜਦਕਿ 27 ਨੂੰ 398,28 ਨੂੰ 407 ਅਤੇ 29 ਨੂੰ 294 ਸ਼ਰਧਾਲੂਆਂ ਵੱਲੋਂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਗਏ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨੇ ਦੱਸਿਆ ਕਿ ਜਿੱਥੇ ਬੰਦੀ ਛੋੜ ਅਤੇ ਦੀਵਾਲੀ ਮੌਕੇ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਬਣੇ ਕਰਤਾਰਪੁਰ ਕੋਰੀਡੋਰ ਅਤੇ ਪਸੈਂਜਰ ਟਰਮੀਨਲ ਰੰਗ ਬਿਰੰਗੀਆਂ ਲਾਈਟਾਂ ਨਾਲ ਜੱਗ ਮੱਗ ਹੋ ਰਿਹਾ ਹੈ, ੳੁੱਥੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਦੀਪਮਾਲਾ ਨਹੀਂ ਕਰਵਾਈ ਗਈ ਅਤੇ ਨਾ ਹੀ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਸੰਗਤਾਂ ਦਾ ਵੱਡਾ ਇਕੱਠ ਸਮਾਗਮ ਵੇਖਣ ਨਹੀਂ ਮਿਲਿਆ।

Related posts

ਚੀਨ ‘ਚ ਦੁਨੀਆਂ ਦੇ ਸਭ ਤੋਂ ਵੱਡੇ ਡੈਮ ਨੇ ਭਾਰਤ ਤੇ ਬੰਗਲਾਦੇਸ਼ ਨੂੰ ਫ਼ਿਕਰ ’ਚ ਪਾਇਆ !

admin

ਬੰਗਲਾਦੇਸ਼ ਨੇ ਭਾਰਤ ਤੋਂ ਮੰਗੀ ਸ਼ੇਖ ਹਸੀਨਾ ਦੀ ਹਵਾਲਗੀ !

admin

ਭਾਰਤ-ਚੀਨ ਸਰਹੱਦ ਉਪਰ ਸ਼ਾਂਤੀ ਤੇ ਸਥਿਰਤਾ ਬਣਾਈ ਰੱਖਣ ਲਈ ਛੇ ਨੁਕਤਿਆਂ ‘ਤੇ ਸਹਿਮਤੀ !

admin