Punjab

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਅਦਾਰਿਆਂ ਨੇ ਮਨਾਈ ਦੀਵਾਲੀ

ਖਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਦੀਵਾਲੀ ਮਨਾਉਣ ਮੌਕੇ ਡਾਇਰੈਕਟਰ ਡਾ. ਮੰਜੂ ਬਾਲਾ ਸਟਾਫ਼, ਵਿਦਿਆਰਥੀਆਂ ਨਾਲ ਖੜ੍ਹੇ ਵਿਖਾਈ ਦੇ ਰਹੇ ਅਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਦੀਵਾਲੀ ਸਬੰਧੀ ਵਰਕਸ਼ਾਪ ਮੌਕੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਸ੍ਰੀਮਤੀ ਰਾਧਿਕਾ ਸ਼ਰਮਾ ਤੇ ਹੋਰ।

ਅੰਮ੍ਰਿਤਸਰ — ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, (ਦੋਵੇਂ ਰਣਜੀਤ ਐਵੀਨਿਊ) ਵਿਖੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਬੜ੍ਹੇ ਉਤਸ਼ਾਹ ਨਾਲ ਮਨਾਇਆ ਗਿਆ। ਉਕਤ ਅਦਾਰਿਆਂ ’ਚ ਗ੍ਰੀਨ ਦੀਵਾਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੱਦੇਨਜਰ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਪਰੰਪਰਾਗਤ ਮਿੱਟੀ ਦੇ ਦੀਵਿਆਂ ਨਾਲ ਕੈਂਪਸ ਨੂੰ ਰੌਸ਼ਨ ਕੀਤਾ।

ਇਸ ਮੌਕੇ ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਨੇ ਵੱਧ ਰਹੇ ਹਵਾ ਪ੍ਰਦੂਸ਼ਣ, ਜੋ ਕਿ ਸਿਹਤ ਦਾ ਇੱਕ ਵੱਡਾ ਮੁੱਦਾ ਬਣ ਗਿਆ ਹੈ, ਦੀ ਗੰਭੀਰਤਾ ’ਤੇ ਚਿੰਤਾ ਜਾਹਿਰ ਕੀਤੀ।ਉਨ੍ਹਾਂ ਕਿਹਾ ਕਿ ਗ੍ਰੀਨ ਦੀਵਾਲੀ ਮਨਾਉਣ ਦੀ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਚ ਸਿਹਤਮੰਦ ਵਾਤਾਵਰਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਸਾਰਿਆਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਕਰਨਾ ਸਭਨਾਂ ਦਾ ਸਾਂਝਾ ਫਰਜ਼ ਹੈ।

ਉਨ੍ਹਾਂ ਕਿਹਾ ਕਿ ਇਸ ਮੌਕੇ ਰੰਗੋਲੀ, ਸਜਾਵਟੀ ਥਾਲੀਆਂ ਅਤੇ ਦੀਵੇ ਸਮੇਤ ਕਈ ਮੁਕਾਬਲੇ ਕਰਵਾਏ ਗਏ, ਜੋ ਕਿ ਗ੍ਰੀਨ ਦੀਵਾਲੀ ਵਿਸ਼ੇ ’ਤੇ ਕੇਂਦਰਿਤ ਸਨ। ਇਸ ਮੌਕੇ ਡਾ. ਮੰਜ਼ੂ ਬਾਲਾ ਨੇ ਮੁਕਾਬਲਿਆਂ ਦੇ ਜੇਤੂਆਂ ਨੂੰ ਸਿਰਜਣਾਤਮਕਤਾ ਅਤੇ ਵਾਤਾਵਰਣ ਅਨੁਕੂਲ ਦੀਵਾਲੀ ਸਬੰਧੀ ਸਮਰਥਨ ਲਈ ਸਰਟੀਫਿਕੇਟ ਪ੍ਰਦਾਨ ਕੀਤੇ।

ਇਸੇ ਤਰ੍ਹਾਂ ਖਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਉਕਤ ਤਿਉਹਾਰ ਮੌਕੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਦਿਸ਼ਾ—ਨਿਰਦੇਸ਼ਾਂ ’ਤੇ ਵਿਦਿਆਰਥੀਆਂ ਦੀਆਂ ਕਲਾਤਮਿਕ ਰੁਚੀਆਂ ਨੂੰ ਪ੍ਰਫੁਲਿੱਤ ਕਰਨ ਲਈ ਐਫ਼. ਸੀ. ਪੀ. ਮਾਹਿਰ ਅਧਿਆਪਕ ਸ੍ਰੀਮਤੀ ਰਾਧਿਕਾ ਸ਼ਰਮਾ ਦੀ ਅਗਵਾਈ ਹੇਠ ਪਿਡਿਲਾਈਟ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ।ਇਸ ਮੌਕੇ ਪ੍ਰਿੰ: ਸ੍ਰੀਮਤੀ ਗਿੱਲ ਨੇ ਕਲਾ ਵਿਭਾਗ ਦੀ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਵਰਕਸ਼ਾਪ ਮੌਕੇ ਵਿਦਿਆਰਥੀਆਂ ਨੇ ਕਲਾ ਸਬੰਧੀ ਨਵੀਨ ਉਪਕਰਨਾਂ ਅਤੇ ਮਾਧਿਅਮ ਸਬੰਧੀ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ’ਚ ਸੱਭਿਆਚਾਰਕ ਸਮਝ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਅਜਿਹੀਆਂ ਵਰਕਸ਼ਾਪਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

Related posts

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

editor

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

editor

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

editor