Punjab

ਪੰਜਾਬ ਵਿੱਚ ਹਾਵੜਾ ਮੇਲ ਦੇ ਇਕ ਡੱਬੇ ਵਿੱਚ ਧਮਾਕਾ, ਔਰਤ ਸਣੇ ਚਾਰ ਜ਼ਖ਼ਮੀ

ਚੰਡੀਗੜ੍ਹ – ਪੰਜਾਬ ਦੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪੈਂਦੇ ਸਰਹਿੰਦ ਰੇਲਵੇ ਸਟੇਸ਼ਨ ਕੋਲ ਹਾਵੜਾ ਮੇਲ ਰੇਲਗੱਡੀ ਦੇ ਆਮ ਸ਼੍ਰੇਣੀ ਦੇ ਇਕ ਡੱਬੇ ਵਿੱਚ ਹੋਏ ਧਮਾਕੇ ’ਚ ਚਾਰ ਵਿਅਕਤੀ ਜ਼ਖ਼ਮੀ ਹੋ ਗਈ। ਸਰਕਾਰੀ ਰੇਲਵੇ ਪੁਲੀਸ ਦੇ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨਿਚਰਵਾਰ ਰਾਤ ਕਰੀਬ 10.30 ਵਜੇ ਦੀ ਹੈ ਜਦੋਂ ਅੰਮ੍ਰਿਤਸਰ ਤੋਂ ਹਾਵੜਾ ਜਾ ਰਹੀ ਰੇਲਗੱਡੀ ਦੇ ਇਕ ਡੱਬੇ ਵਿੱਚ ਪਟਾਕਿਆਂ ਨਾਲ ਭਰੀ ਇਕ ਪਲਾਸਟਿਕ ਦੀ ਬਾਲਟੀ ’ਚ ਧਮਾਕਾ ਹੋ ਗਿਆ। ਇਸ ਘਟਨਾ ਵਿੱਚ ਇਕ ਮਹਿਲਾ ਸਣੇ ਚਾਰ ਯਾਤਰੀ ਜ਼ਖ਼ਮੀ ਹੋ ਗਏ। ਜੀਆਰਪੀ ਦੇ ਡੀਐੱਸਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਧਮਾਕਾ ਰੇਲਗੱਡੀ ਦੇ ਆਮ ਸ਼੍ਰੇਣੀ ਦੇ ਡੱਬੇ ਵਿੱਚ ਇਕ ਪਲਾਸਟਿਕ ਦੀ ਬਾਲਟੀ ’ਚ ਹੋਇਆ, ਜਿਸ ਵਿੱਚ ਕੁਝ ਪਟਾਕੇ ਰੱਖੇ ਹੋਏ ਸਨ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਂਚ ਜਾਰੀ ਹੈ।

Related posts

ਟਰਾਂਸਪੋਰਟ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਵਿਭਾਗ ਨੂੰ ਤਰੱਕੀ ਦੀ ਲੀਹ ‘ਤੇ ਲਿਆਉਣ ਲਈ ਮਾਨ ਸਰਕਾਰ ਦਾ ਸਾਥ ਦੇਣ-ਹਰਪਾਲ ਸਿੰਘ ਚੀਮਾ

Bunty

ਹਲਕਾ ਵਿਧਾਇਕ ਤੇ ਕਾਂਗਰਸੀ ਆਗੂਆਂ ਤੋਂ ਦੁਖੀ ਹੋ ਕੇ FB ‘ਤੇ ਲਾਈਵ ਹੋ ਕੇ ਜ਼ਹਿਰ ਪੀਣ ਵਾਲੇ ਧਰਮਵੀਰ ਧੰਮਾ ਦੀ ਮੌਤ

Bunty

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin