India

ਯੂ.ਪੀ. ਦੇ ਮੁੱਖ ਮੰਤਰੀ ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਸੁਨੇਹਾ ਭੇਜਣ ਦੇ ਦੋਸ਼ ਹੇਠ ਲੜਕੀ ਗਿ੍ਰਫ਼ਤਾਰ

ਮੁੰਬਈ – ਮੁੰਬਈ ਪੁਲੀਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਭਰਿਆ ਸੁਨੇਹਾ ਭੇਜਣ ਦੇ ਦੋਸ਼ ਹੇਠ ਇਕ ਲੜਕੀ ਨੂੰ ਗਿ੍ਰਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਮੁਲਜ਼ਮ ਲੜਕੀ ਦੀ ਪਛਾਣ ਫ਼ਾਤਿਮਾ ਖਾਨ (24) ਦੇ ਰੂਪ ਵਿੱਚ ਹੋਈ ਹੈ, ਉਹ ਆਪਣੇ ਪਰਿਵਾਰ ਦੇ ਨਾਲ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਇਲਾਕੇ ਵਿੱਚ ਰਹਿੰਦੀ ਹੈ। ਅਧਿਕਾਰੀ ਨੇ ਦੱਸਿਆ ਕਿ ਉਸ ਨੇ ਸੂਚਨਾ ਤਕਨਾਲੋਜੀ ਵਿੱਚ ਬੀਐੱਸਸੀ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਉਸ ਦੇ ਪਿਤਾ ਦਾ ਲੱਕੜ ਦਾ ਕਾਰੋਬਾਰ ਹੈ। ਪੁਲੀਸ ਨੇ ਦੱਸਿਆ ਕਿ ਲੜਕੀ ਸਿੱਖਿਅਤ ਹੈ ਪਰ ਮਾਨਸਿਕ ਤੌਰ ’ਤੇ ਅਸਥਿਰ ਹੈ। ਅਧਿਕਾਰੀ ਨੇ ਦੱਸਿਆ ਕਿ ਮੁੰਬਈ ਟਰੈਫਿਕ ਪੁਲੀਸ ਦੇ ਵੱਟਸਐਪ ’ਤੇ ਸ਼ਨਿਚਰਵਾਰ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਇਕ ਸੁਨੇਹਾ ਆਇਆ, ਜਿਸ ਵਿੱਚ ਧਮਕੀ ਦਿੱਤੀ ਗਈ ਕਿ ਜੇ ਆਦਿੱਤਿਆਨਾਥ ਨੇ 10 ਦਿਨਾਂ ਦੇ ਅੰਦਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦਿੱਤਾ ਤਾਂ ਉਨ੍ਹਾਂ ਨੂੰ ਐੱਨਸੀਪੀ ਆਗੂ ਬਾਬਾ ਸਿੱਦੀਕੀ ਵਾਂਗ ਮਾਰ ਦਿੱਤਾ ਜਾਵੇਗਾ। ਜਾਂਚ ਵਿੱਚ ਪਤਾ ਲੱਗਾ ਕਿ ਇਹ ਸੁਨੇਹਾ ਫ਼ਾਤਿਮਾ ਨੇ ਭੇਜਿਆ ਸੀ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin