Bollywood

ਸ਼ਾਹਰੁਖ਼ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਫਿਰੌਤੀ ਦਾ ਕੇਸ ਦਰਜ

ਰਾਏਪੁਰ – ਬਾਲੀਵੁੱਡ ਅਦਾਕਾਰ ਸ਼ਾਹਰੁਖ਼ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਵਿਚ ਉਸ ਤੋਂ 50 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਗਈ ਹੈ। ਮੁੰਬਈ ਪੁਲੀਸ ਨੇ ਵੀਰਵਾਰ ਨੂੰ ਕਿਹਾ ਕਿ ਇਸ ਸਬੰਧ ਵਿੱਚ ਫਿਰੌਤੀ ਦਾ ਕੇਸ ਦਰਜ ਕੀਤਾ ਗਿਆ ਹੈ। ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਪੁਲੀਸ ਨੇ ਇਸ ਸਬੰਧ ਵਿੱਚ ਰਾਏਪੁਰ ਦੇ ਇੱਕ ਵਿਅਕਤੀ ਨੂੰ ਵੀ ਤਲਬ ਕੀਤਾ ਹੈ।ਗ਼ੌਲਤਲਬ ਹੈ ਕਿ ਪਹਿਲਾਂ ਹੀ ਬਾਲੀਵੁੱਡੇ ਦੇ ਇਕ ਹੋਰ ਅਦਾਕਾਰ ਸਲਮਾਨ ਖ਼ਾਨ ਨੂੰ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਅਜਿਹੀਆਂ ਹੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘‘ਬਾਂਦਰਾ ਪੁਲੀਸ ਸਟੇਸ਼ਨ ਨੂੰ ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਵਾਲਾ ਇੱਕ ਕਾਲ ਆਇਆ ਅਤੇ 50 ਲੱਖ ਰੁਪਏ ਦੀ ਮੰਗ ਕੀਤੀ ਗਈ। ਇਸ ਬਾਰੇ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।’’ਬਾਂਦਰਾ ਪੁਲੀਸ ਨੇ ਸ਼ਾਹਰੁਖ਼ ਨੂੰ ਧਮਕੀ ਦੇਣ ਵਾਲੇ ਕਾਲਰ ਖਿਲਾਫ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 308 (4) ਅਤੇ 351 (3) (4) ਦੇ ਤਹਿਤ ਕੇਸ ਦਰਜ ਕੀਤਾ ਹੈ।ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਲਈ ਪੁਲੀਸ ਟੀਮਾਂ ਨੂੰ ਵੱਖ-ਵੱਖ ਥਾਵਾਂ ‘ਤੇ ਰਵਾਨਾ ਕੀਤਾ ਗਿਆ ਹੈ। ਹਾਲਾਂਕਿ ਮੁੰਬਈ ਪੁਲੀਸ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਕਾਲ ਛੱਤੀਸਗੜ੍ਹ ਤੋਂ ਹੀ ਕੀਤੀ ਗਈ ਸੀ। ਰਾਏਪੁਰ ਵਿਚ ਛੱਤੀਸਗੜ੍ਹ ਪੁਲੀਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਵੀਰਵਾਰ ਨੂੰ ਮਹਾਰਾਸ਼ਟਰ ਦੀ ਰਾਜਧਾਨੀ ਤੋਂ ਉਨ੍ਹਾਂ ਦੇ ਹਮਰੁਤਬਾ ਨੇ ਇਸ ਦੇ ਸਬੰਧ ਵਿੱਚ ਸ਼ਹਿਰ ਦੇ ਇੱਕ ਵਿਅਕਤੀ ਨੂੰ ਨੋਟਿਸ ਭੇਜਿਆ ਸੀ।

Related posts

ਬਲੈਕ ਫ੍ਰਾਈਡੇ ਦੇ ਅਦਾਕਾਰ ਜਤਿੰਦਰ ਸ਼ਾਸਤਰੀ ਦਾ ਹੋਇਆ ਦੇਹਾਂਤ

Bunty

‘ਕੇਜੀਐਫ ਚੈਪਟਰ 3” ਨੂੰ ਲੈ ਕੇ ਨਿਰਮਾਤਾ ਦਾ ਆਇਆ ਨਵਾਂ ਬਿਆਨ, ਯਸ਼ ਨਾਲ ਫਿਲਮ ਸ਼ੁਰੂ ਕਰਨ ਬਾਰੇ ਦਿੱਤੀ ਗਈ ਇਹ ਅਪਡੇਟ

Bunty

ਈਰਾਨੀ ਔਰਤਾਂ ਦੇ ਸਮਰਥਨ ‘ਚ ਉਰਵਸ਼ੀ ਰੌਤੇਲਾ ਨੇ ਕਟਵਾਏ ਆਪਣੇ ਵਾਲ

Bunty