International

ਕਸਰਤ ਕਰ ਰਹੇ ਲੋਕਾਂ ਨੂੰ ਕਾਰ ਨੇ ਦਰੜਿਆ, 35 ਦੀ ਮੌਤ

ਬੈਂਕਾਕ – ਚੀਨ ਦੇ ਦੱਖਣੀ ਸ਼ਹਿਰ ਜ਼ੁਹਾਈ ਵਿੱਚ ਇੱਕ ਵਿਅਕਤੀ ਨੇ ਆਪਣੀ ਕਾਰ ਨਾਲ ਸਪੋਰਟਸ ਕੰਪਲੈਕਸ ਵਿੱਚ ਕਸਰਤ ਕਰ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 35 ਲੋਕਾਂ ਦੀ ਮੌਤ ਹੋ ਗਈ ਅਤੇ 43 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਸੋਮਵਾਰ ਨੂੰ ਕਿਹਾ ਕਿ 62 ਸਾਲਾ ਡਰਾਈਵਰ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ, ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਹਮਲਾ ਸੀ ਜਾਂ ਹਾਦਸਾ।ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਸੋਮਵਾਰ ਰਾਤ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਨਿਗਰਾਨੀ ਸਖ਼ਤ ਕਰ ਦਿੱਤੀ ਗਈ ਹੈ, ਕਿਉਂਕਿ ਮੰਗਲਵਾਰ ਤੋਂ ਜ਼ੁਹਾਈ ਏਅਰਸ਼ੋਅ ਸ਼ੁਰੂ ਹੋ ਗਿਆ ਹੈ। ਪੁਲਸ ਨੇ ਵਿਅਕਤੀ ਦੀ ਪਛਾਣ ਸਿਰਫ਼ ਉਸਦੇ ਉਪਨਾਮ ਫੈਨ ਨਾਲ ਕੀਤੀ।

Related posts

ਮੈਂ ਭਾਰਤ ਦੇ ਬਹੁਤ ਨੇੜੇ ਹਾਂ : ਅਮਰੀਕਨ ਰਾਸ਼ਟਰਪਤੀ ਡੌਨਲਡ ਟਰੰਪ

admin

ਇਮਰਾਨ ਖ਼ਾਨ ਦੀ ਪਾਰਟੀ ਪੀਟੀਆਈ ਦੇ ਮੈਂਬਰ ਅਸਤੀਫ਼ੇ ਤੋਂ ਬਾਅਦ ਵੀ ਮਾਣ ਰਹੇ ਸਰਕਾਰੀ ਸਹੂਲਤਾਂ

Bunty

ਅਮਰੀਕਾ ਦੀਆਂ ਕਈ ਯੂਨੀਵਰਸਿਟੀਆਂ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ 20 ਜਨਵਰੀ ਤੋਂ ਪਹਿਲਾਂ ਵਾਪਸ ਆਉਣ ਦੀ ਦਿੱਤੀ ਸਲਾਹ

Bunty