ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਅਤੇ ਹਥਿਆਰਾਂ ਦੇ ਵਿਵਾਦਤ ਡੀਲਰ ਅਭਿਸ਼ੇਕ ਵਰਮਾ ਨੂੰ 2009 ਦੇ ਕਥਿਤ ਜਾਅਲਸਾਜ਼ੀ ਮਾਮਲੇ ’ਚ ਬਰੀ ਕਰ ਦਿੱਤਾ ਹੈ। ਉਨ੍ਹਾਂ ਉਤੇ ਤਤਕਾਲੀ ਗ੍ਰਹਿ ਰਾਜ ਮੰਤਰੀ ਅਜੇ ਮਾਕਨ ਦਾ ਜਾਅਲੀ ਲੈਟਰਹੈੱਡ ਬਣਾਉਣ ਦਾ ਦੋਸ਼ ਸੀ। ਇਹ ਦਾਅਵਾ ਬਚਾਅ ਪੱਖ ਦੇ ਵਕੀਲ ਨੇ ਕੀਤਾ ਹੈ।
ਵਰਮਾ ਵੱਲੋਂ ਪੇਸ਼ ਹੋਏ ਐਡਵੋਕੇਟ ਮਨਿੰਦਰ ਸਿੰਘ ਨੇ ਕਿਹਾ ਕਿ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਨੇ ਮੁਲਜ਼ਮਾਂ ਨੂੰ ਬਰੀ ਕਰਦਿਆਂ ਕਿਹਾ ਕਿ ਇਸਤਗਾਸਾ ਧਿਰ ਕੇਸ ਨੂੰ ਵਾਜਬ ਸ਼ੱਕ ਤੋਂ ਪਰੇ ਸਾਬਤ ਕਰਨ ਵਿੱਚ ਅਸਫਲ ਰਹੀ ਹੈ। ਸੀਬੀਆਈ ਨੇ ਮਾਕਨ ਦੀ ਸ਼ਿਕਾਇਤ ’ਤੇ ਇਹ ਕੇਸ ਦਾਇਰ ਕੀਤਾ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਵਰਮਾ ਨੇ 2009 ਵਿੱਚ ਵਪਾਰਕ ਵੀਜ਼ਾ ਨਿਯਮਾਂ ਨੂੰ ਸੌਖਾ ਬਣਾਉਣ ਲਈ ਮਾਕਨ ਦੇ ਜਾਅਲੀ ਲੈਟਰਹੈੱਡ ਤੋਂ ਇਕ ਪੱਤਰ ਉਸ ਵੇਲੇ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਸੀ।
previous post