India

ਨਾਗਪੁਰ-ਕੋਲਕਾਤਾ ਉਡਾਣ ’ਚ ਬੰਬ ਹੋਣ ਦੀ ਧਮਕੀ ਮਿਲੀ, ਰਾਏਪੁਰ ’ਚ ਉਤਾਰਿਆ ਗਿਆ ਜਹਾਜ਼

ਰਾਏਪੁਰ- ਨਾਗਪੁਰ ਤੋਂ ਕੋਲਕਾਤਾ ਜਾਣ ਵਾਲੇ ਇੰਡੀਗੋ ਦੇ ਜਹਾਜ਼ ’ਚ ਬੰਬ ਹੋਣ ਦੀ ਧਮਕੀ ਮਿਲਣ ਤੋਂ ਬਾਅਦ ਜਹਾਜ਼ ਨੂੰ ਰਾਏਪੁਰ ’ਚ ਹੰਗਾਮੀ ਸਥਿਤੀ ’ਚ ਉਤਾਰਿਆ ਗਿਆ। ਹਾਲਾਂਕਿ ਬਾਅਦ ’ਚ ਇਹ ਧਮਕੀ ਝੂਠੀ ਨਿਕਲੀ। ਰਾਏਪੁਰ ਦੇ ਐੱਸ. ਐੱਸ. ਪੀ. ਸੰਤੋਸ਼ ਸਿੰਘ ਨੇ ਦੱਸਿਆ ਕਿ 187 ਯਾਤਰੀਆਂ ਅਤੇ ਚਾਲਕ ਦਲ ਦੇ 6 ਮੈਂਬਰਾਂ ਨੂੰ ਲੈ ਕੇ ਜਾ ਰਹੇ ਇੰਡੀਗੋ ਦੇ ਜਹਾਜ਼ ’ਚ ਬੰਬ ਹੋਣ ਦੀ ਧਮਕੀ ਤੋਂ ਬਾਅਦ ਸਵੇਰੇ ਲੱਗਭਗ 9 ਵਜੇ ਜਹਾਜ਼ ਨੂੰ ਰਾਏਪੁਰ ਹਵਾਈ ਅੱਡੇ ’ਤੇ ਉਤਾਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ, ਜਦੋਂ ਜਹਾਜ਼ ਹਵਾ ’ਚ ਸੀ ਤਾਂ ਉਦੋਂ ਯਾਤਰੀਆਂ ’ਚੋਂ ਇਕ ਨੇ ਜਹਾਜ਼ ਦੇ ਚਾਲਕ ਦਲ ਦੇ ਮੈਂਬਰਾਂ ਨੂੰ ਜਹਾਜ਼ ’ਚ ਬੰਬ ਹੋਣ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਹਵਾਈ ਆਵਾਜਾਈ ਕੰਟਰੋਲਰ ਨੂੰ ਇਸ ਦੀ ਸੂਚਨਾ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜਹਾਜ਼ ਨੂੰ ਹੰਗਾਮੀ ਕਾਰਵਾਈ ਤਹਿਤ ਰਾਏਪੁਰ ਦੇ ਸਵਾਮੀ ਵਿਵੇਕਾਨੰਦ ਹਵਾਈ ਅੱਡੇ ’ਤੇ ਉਤਾਰਿਆ ਗਿਆ ਅਤੇ ਲਾਜ਼ਮੀ ਸੁਰੱਖਿਆ ਜਾਂਚ ਲਈ ਉਸ ਨੂੰ ਤੁਰੰਤ ‘ਆਈਸੋਲੇਸ਼ਨ-ਬੇਅ’ ’ਚ ਲਿਜਾਇਆ ਗਿਆ। ਅਧਿਕਾਰੀ ਨੇ ਦੱਸਿਆ ਕਿ ਬੰਬ ਨਕਾਰਾ ਕਰਨ ਵਾਲੇ ਦਸਤੇ ਨਾਲ ਪੁਲਸ ਦੀ ਇਕ ਟੀਮ ਤੁਰੰਤ ਉੱਥੇ ਪਹੁੰਚੀ ਅਤੇ ਸਥਿਤੀ ਸੰਭਾਲੀ। ਉਨ੍ਹਾਂ ਦੱਸਿਆ ਕਿ ਸਾਰੇ ਯਾਤਰੀਆਂ ਨੂੰ ਜਹਾਜ਼ ’ਚੋਂ ਉਤਾਰ ਲਿਆ ਗਿਆ ਅਤੇ ਤਕਨੀਕੀ ਕਰਮਚਾਰੀਆਂ ਅਤੇ ਬੰਬ ਨਕਾਰਾ ਕਰਨ ਵਾਲੇ ਦਸਤੇ ਨੇ ਜਹਾਜ਼ ਦੀ ਡੂੰਘਾਈ ਨਾਲ ਜਾਂਚ ਕੀਤੀ। ਸਾਰੇ ਯਾਤਰੀਆਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਗਈ।

Related posts

ਉਬੇਰ ਇੰਡੀਆ ਤੇ ਦੱਖਣੀ ਏਸ਼ੀਆ ਦੇ ਪ੍ਰੈਜ਼ੀਡੈਂਟ ਪ੍ਰਭਜੀਤ ਸਿੰਘ !

admin

‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਵਾਂ ਫੁਰਮਾਨ ਜਾਰੀ

editor

11 ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

editor