India

ਮੋਦੀ ਫਿਰ ਵਿਦੇਸ਼ ਗਏ ਪਰ ਮਣੀਪੁਰ ਜਾਣ ਤੋਂ ਕਿਉਂ ਕਰ ਰਹੇ ਹਨ ਇਨਕਾਰ : ਕਾਂਗਰਸ

 

ਨਵੀਂ ਦਿੱਲੀ – ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਉਹ ਸ਼ਨੀਵਾਰ ਵਿਦੇਸ਼ੀ ਦੌਰੇ ’ਤੇ ਗਏ ਪਰ ਇਹ ਸਮਝ ਤੋਂ ਬਾਹਰ ਹੈ ਕਿ ਉਹ ਮਣੀਪੁਰ ਦਾ ਦੌਰਾ ਕਿਉਂ ਨਹੀਂ ਕਰ ਰਹੇ? ਵਿਰੋਧੀ ਪਾਰਟੀ ਨੇ ਇਹ ਟਿੱਪਣੀ ਅਜਿਹੇ ਸਮੇਂ ਕੀਤੀ ਹੈ ਜਦੋਂ ਪ੍ਰਧਾਨ ਮੰਤਰੀ ਮੋਦੀ ਸਾਲਾਨਾ ਜੀ-20 ਸੰਮੇਲਨ ’ਚ ਹਿੱਸਾ ਲੈਣ ਲਈ ਬ੍ਰਾਜ਼ੀਲ, ਨਾਈਜੀਰੀਆ ਤੇ ਗੁਆਨਾ ਦੇ ਤਿੰਨ ਦਿਨਾ ਦੌਰੇ ’ਤੇ ਗਏ ਹਨ।ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ (ਸੰਚਾਰ) ਜੈਰਾਮ ਰਮੇਸ਼ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਤੱਕ ਅਸੀਂ ‘ਨਾਨ-ਬਾਇਓਲਾਜੀਕਲ’ ਪ੍ਰਧਾਨ ਮੰਤਰੀ ਦੇ ਤਾਬੜਤੋੜ ਝੂਠ ਤੇ ਗੈਰ-ਮਰਿਆਦਾ ਭਰੇ ਪ੍ਰਚਾਰ ਤੋਂ ਬਚ ਜਾਵਾਂਗੇ। ਉਹ ਇਕ ਵਾਰ ਫਿਰ ਵਿਦੇਸ਼ ਜਾ ਰਹੇ ਹਨ ਜਿੱਥੇ ਉਹ ਕਿਸੇ ਵੀ ਤਰ੍ਹਾਂ ਦੀ ਰਾਜ-ਕਲਾ ਜਾਂ ਵਡੱਪਣ ਦਾ ਪ੍ਰਦਰਸ਼ਨ ਕਰਨ ਦੀ ਬਜਾਏ ਘਰੇਲੂ ਸਿਆਸੀ ਅੰਕ ਹਾਸਲ ਕਰਨ ਦੀ ਕੋਸ਼ਿਸ਼ ਕਰਨਗੇ

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin