Punjab

ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ !

ਰਾਹੁਲ ਗਾਂਧੀ ਨੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। (ਫੋਟੋ: ਏ ਐਨ ਆਈ)

ਅੰਮ੍ਰਿਤਸਰ – ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ । ਨਤਮਸਤਕ ਹੋਣ ਸਮੇਂ ਰਾਹੁਲ ਗਾਂਧੀ ਨੇ ਜਿੱਥੇ ਗੁਰੂ ਘਰ ਵਿਖੇ ਸ਼ਰਧਾ ਦੇ ਨਾਲ ਮੱਥਾ ਟੇਕਿਆ ਉਥੇ ਹੀ ਉਨਾਂ ਕੁਝ ਸਮਾਂ ਕੀਰਤਨ ਸਰਵਣ ਵੀ ਕੀਤਾ।ਉਹ ਦੇਰ ਸ਼ਾਮ 6:30 ਵਜੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਹਵਾਈ ਅੱਡੇ ’ਤੇ ਵਿਸ਼ੇਸ਼ ਜਹਾਜ਼ ਰਾਹੀਂ ਪਹੁੰਚੇ ਜਿਥੇ ਉਨ੍ਹਾਂ ਦਾ ਸਾਂਸਦ ਗੁਰਜੀਤ ਸਿੰਘ ਔਜਲਾ ਤੇ ਸਾਬਕਾ ਉੱਪ ਮੁੱਖ ਮੰਤਰੀ ਓ.ਪੀ. ਸੋਨੀ, ਭਗਵੰਤ ਪਾਲ ਸਿੰਘ ਸੱਚਰ ਅਤੇ ਹੋਰਨਾਂ ਵੱਲੋਂ ਸਵਾਗਤ ਕੀਤਾ ਗਿਆ। ਰਾਹੁਲ ਗਾਂਧੀ ਨੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਰਕਰਮਾ ਦੇ ਵਿੱਚ ਜਲ ਪਿਲਾਉਣ ਦੀ ਸੇਵਾ ਵੀ ਕੀਤੀ।

ਵਰਨਣਯੋਗ ਹੈ ਕਿ ਰਾਹੁਲ ਗਾਂਧੀ ਪਿਛਲੇ ਕਝ ਸਮੇਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਪਣੇ ਸ਼ਰਧਾ ਦੇ ਫੁੱਲ ਭੇਂਟ ਕਰਨ ਆਉਂਦੇ ਰਹੇ ਹਨ।
ਅਕਤੂਬਰ, 2023 ਵਿੱਚ ਰਾਹੁਲ ਗਾਂਧੀ ਗੁਰੂ ਨਗਰੀ ਵਿਖੇ ਰੁਕੇ ਸਨ ਅਤੇ ਉਨ੍ਹਾਂ ਦੋ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਸਮੇਂ ਦਰਮਿਆਨ ਆ ਕੇ ਵੱਖ-ਵੱਖ ਸੇਵਾਵਾਂ ਵਿੱਚ ਹਿੱਸਾ ਲਿਆ। ਜਿਵੇਂ ਕਿ ਪਾਲਕੀ ਸਾਹਿਬ ਦੀ ਸੇਵਾ, ਬਰਤਨ ਦੀ ਧੋਣ ਦੀ ਸੇਵਾ, ਜੋੜੇ ਘਰ ਵਿੱਚ ਸੇਵਾ, ਛਬੀਲ ’ਤੇ ਬਰਤਨ ਸਾਫ ਕਰਨ ਦੀ ਸੇਵਾ, ਜਲ ਛਕਾਉਣ ਦੀ ਸੇਵਾ ਆਦਿ ਨਿਭਾਈ ਸੀ।

Related posts

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

editor

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

editor

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

editor