Punjab

ਬਾਬਾ ਹਰਨਾਮ ਸਿੰਘ ਨੂੰ ਲੱਗਦਾ ਹੈ ਕਿ ਕੇਂਦਰ ਸਰਕਾਰ ਪੰਥ ਦੇ ਮਾਮਲੇ ਹਲ ਕਰਨ ਲਈ ਗੰਭੀਰ ਹੈ ਤਾਂ ਫਿਰ ਪਹਿਲਾ ਪੰਜਾਬ ਤੇ ਪੰਥ ਦੇ ਮਸਲੇ ਹੱਲ ਕਰਵਾਉਂਦੇ, ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ – ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿਚ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦਣ ਬਾਰੇ ਫੈਸਲਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਲਿਆ ਜਾਵੇਗਾ। ਉੱਥੇ ਹੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ ਗੁਰੂ ਨਾਨਕ ਦੇਵ ਜੀ ਦਾ ਰੂਪ ਧਾਰਨ ਨੂੰ ਲੈ ਕੇ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ। ਉਹਨਾਂ ਕਿਹਾ ਅਜਿਹਾ ਨਹੀਂ ਹੋਣਾ ਚਾਹੀਦਾ , ਉਨ੍ਹਾ ਕਿਹਾ ਅਸਤੀਫੇ ਦੀ ਚਰਚਾ ਸੀ ਇਸ ਤਰਾਂ ਦੀ ਕੋਈ ਗੱਲ ਨਹੀਂ, ਉਨ੍ਹਾ ਕਿਹਾ ਰਾਜੂਆਣਾ ਨੇ ਜੋ ਅਪੀਲ ਕੀਤੀ ਹੈ ਮੈਂ ਉਹਨਾਂ ਦੀ ਅਪੀਲ ਦੀ ਪ੍ਰਸ਼ੰਸਾ ਕਰਦਾ ਹਾਂ ਉਹਨਾਂ ਦੀ ਅਪੀਲ ਮੰਨਨੀ ਚਾਹੀਦੀ ਹੈ, ਉਹਨਾਂ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਵਲੋਂ ਭਾਰਤੀ ਜਨਤਾ ਪਾਰਟੀ ਤੇ ਉਸ ਦੇ ਗਠਜੋੜ ਨੂੰ ਮਹਾਰਾਸ਼ਟਰ ਚੋਣਾਂ ਵਿਚ ਬਿਨਾ ਸ਼ਰਤ ਸਮਰਥਨ ਦੇਣ ਦਾ ਫੈਸਲਾ ਗੈਰ ਵਾਜਿਬ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਨੇ ਵੀ 25 ਸਾਲ ਭਾਰਤੀ ਜਨਤਾ ਪਾਰਟੀ ਨੂੰ ਬਿਨਾਂ ਸ਼ਰਤ ਸਮਰਥਨ ਦਿੱਤਾ ਜਿਸ ਦਾ ਪੰਜਾਬ ਤੇ ਪੰਥ ਨੂੰ ਨੁਕਸਾਨ ਹੀ ਹੋਇਆ। ਚੰਗੀ ਗੱਲ ਹੁੰਦੀ ਜੇ ਬਾਬਾ ਹਰਨਾਮ ਸਿੰਘ ਪੰਥ ਦੀਆਂ ਮੰਗਾਂ ਮਨਵਾ ਲੈਂਦੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਲੈਂਦੇ। ਪੰਥ ਤੇ ਪੰਜਾਬ ਨਾਲ ਸਬੰਧਤ ਮਾਮਲੇ ਹਲ ਕਰਵਾ ਲੈਂਦੇ ਤੇ ਫਿਰ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦਿੰਦੇ ਪਰ ਇਸ ਤਰ੍ਹਾਂ ਬਿਨਾ ਕੋਈ ਮਸਲਾ ਹੱਲ ਕਰਵਾਏ ਭਾਰਤੀ ਜਨਤਾ ਪਾਰਟੀ ਦਾ ਸਮਰਥਨ ਕਰਨਾ ਕਿਸੇ ਵੀ ਢੰਗ ਨਾਲ ਸਹੀ ਨਹੀਂ ਕਿਹਾ ਜਾ ਸਕਦਾ। ਉਹਨਾਂ ਕਿਹਾ ਕਿ ਬਾਬਾ ਹਰਨਾਮ ਸਿੰਘ ਇਹ ਭੁੱਲ ਗਏ ਕਿ ਕੇਂਦਰ ਸਰਕਾਰ ਨੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਸਮਾਗਮ ਮੌਕੇ ਬੰਦੀ ਸਿੰਘ ਰਿਹਾਅ ਕਰਨ ਦਾ ਆਰਡੀਨੈਂਸ ਵੀ ਜਾਰੀ ਕੀਤਾ ਸੀ ਆਪਣਾ ਹੀ ਆਰਡੀਨੈਂਸ ਕੇਂਦਰ ਸਰਕਾਰ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਅੱਜ ਜੇ ਬਾਬਾ ਹਰਨਾਮ ਸਿੰਘ ਨੂੰ ਲੱਗਦਾ ਹੈ ਕਿ ਕੇਂਦਰ ਸਰਕਾਰ ਪੰਥ ਦੇ ਮਾਮਲੇ ਹਲ ਕਰਨ ਲਈ ਗੰਭੀਰ ਹੈ ਤਾਂ ਫਿਰ ਪਹਿਲਾ ਪੰਜਾਬ ਤੇ ਪੰਥ ਦੇ ਮਸਲੇ ਹੱਲ ਕਰਵਾਉਂਦੇ।

Related posts

ਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਦੂਜਾ ਦਿਨ ਸੰਤਾਲੀ ਦੀ ਵੰਡ ਨੂੰ ਸਮਰਪਿਤ ਸੰਤਾਲੀ ਦੇ ਜ਼ਖ਼ਮ ਹਰੇ ਕਰ ਗਿਆ !

admin

ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ਦਾ ਮੁੜ ਵਿਰੋਧ

editor

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

editor