Punjab

ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ਦਾ ਮੁੜ ਵਿਰੋਧ

ਅੰਮ੍ਰਿਤਸਰ – ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਦੀ ਅਗਲੇ ਸਾਲ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਫਿਲਮ ‘ਐਮਰਜੈਂਸੀ’ ਦਾ ਸਿੱਖ ਜਥੇਬੰਦੀਆਂ ਨੇ ਮੁੜ ਵਿਰੋਧ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜਦੋਂ 14 ਅਗਸਤ ਨੂੰ ਇਸ ਫਿਲਮ ਦਾ ਟੀਜ਼ਰ ਜਾਰੀ ਹੋਇਆ ਸੀ ਤਾਂ ਉਸ ਵੇਲੇ ਨਾ ਸਿਰਫ਼ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਗੋਂ ਵੱਖ-ਵੱਖ ਸਿੱਖ ਜਥੇਬੰਦੀਆਂ ਇਹ ਇਤਰਾਜ਼ ਕੀਤਾ ਸੀ ਕਿ ਇਸ ਫਿਲਮ ’ਚ ਸਿੱਖਾਂ ਦੇ ਅਕਸ ਨੂੰ ਮਾੜਾ ਦਰਸਾਇਆ ਗਿਆ ਹੈ। ਇਸ ਤੋਂ ਬਾਅਦ 6 ਸਤੰਬਰ ਨੂੰ ਫਿਲਮ ਦੀ ਰਿਲੀਜ਼ਿੰਗ ਨੂੰ ਟਾਲ ਦਿੱਤਾ ਸੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਚੇਅਰਪਰਸਨ ਨੂੰ ਇਸ ਫਿਲਮ ’ਤੇ ਪਾਬੰਦੀ ਲਗਾਉਣ ਲਈ ਵੱਖ-ਵੱਖ ਪੱਤਰ ਲਿਖੇ ਸਨ। ਉਨ੍ਹਾਂ ਕਿਹਾ ਕਿ ਮਤੇ ਦੀਆਂ ਕਾਪੀਆਂ ਪੰਜਾਬ ਸਰਕਾਰ ਨੂੰ ਵੀ ਭੇਜ ਦਿੱਤੀਆਂ ਸਨ ਪਰ ਇਸ ’ਤੇ ਕੋਈ ਅਮਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ਼੍ਰੋਮ੍ਰਣੀ ਕਮੇਟੀ ਫਿਲਮ ਦੀ ਰਿਲੀਜ਼ ਦਾ ਸਖ਼ਤ ਵਿਰੋਧ ਕਰਦੀ ਹੈ। ਕਾਬਿਲੇਗੌਰ ਹੈ ਕਿ ਟੀਜ਼ਰ ਦੇ ਇੱਕ ਸੀਨ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਭੂਮਿਕਾ ਨਿਭਾਉਣ ਵਾਲੇ ਅਭਿਨੇਤਾ ਨੂੰ ਕਥਿਤ ਤੌਰ ’ਤੇ ਇੰਦਰਾ ਗਾਂਧੀ ਨਾਲ ਵਫ਼ਾਦਾਰੀ ਦਿਖਾਉਂਦੇ ਹੋਏ ਦਿਖਾਇਆ ਗਿਆ ਹੈ ਜੋ ਕਿ ਵੱਖਰੇ ਸਿੱਖ ਰਾਜ ਦੇ ਬਦਲੇ ਕਾਂਗਰਸ ਪਾਰਟੀ ਲਈ ਵੋਟਾਂ ਦਾ ਵਾਅਦਾ ਕਰਦਾ ਹੈ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਵਿਰੋਧੀ ਫਿਲਮ ਕਰਾਰ ਦਿੰਦਿਆਂ ਇਸ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ।

Related posts

ਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਦੂਜਾ ਦਿਨ ਸੰਤਾਲੀ ਦੀ ਵੰਡ ਨੂੰ ਸਮਰਪਿਤ ਸੰਤਾਲੀ ਦੇ ਜ਼ਖ਼ਮ ਹਰੇ ਕਰ ਗਿਆ !

admin

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

editor

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

editor